ਹੇਮਕੁੰਟ ਯਾਤਰਾ: ਬਰਫ਼ ਦੇ ਤੋਦੇ ਹੇਠ ਦਬਣ ਕਾਰਨ ਮਹਿਲਾ ਸ਼ਰਧਾਲੂ ਦੀ ਮੌਤ, 5 ਬਚਾਏ
ਚਮੋਲੀ (ਉਤਰਾਖੰਡ): ਉੱਤਰਾਖੰਡ ਦੇ ਅਟਲਾਕੋਟੀ ਵਿੱਚ ਐਤਵਾਰ ਨੂੰ ਸ਼ਰਧਾਲੂਆਂ ਦਾ ਸਮੂਹ ਬਰਫ਼ ਦੇ ਤੋਦੇ ਦੀ ਲਪੇਟ ਵਿੱਚ ਆਉਣ ਕਾਰਨ ਔਰਤ ਦੀ ਮੌਤ ਹੋ ਗਈ, ਜਦਕਿ ਪੰਜ ਨੂੰ ਬਚਾਅ ਲਿਆ ਗਿਆ ਹੈ। ਹੇਮਕੁੰਟ ਸਾਹਿਬ ਯਾਤਰਾ ਮਾਰਗ ‘ਤੇ ਅਟਲਕੋਟੀ ਵਿਖੇ ਐਤਵਾਰ ਸ਼ਾਮ ਨੂੰ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ ਛੇ ਸ਼ਰਧਾਲੂਆਂ ਦਾ ਸਮੂਹ ਫਸ ਗਿਆ ਸੀ। ਇਨ੍ਹਾਂ ਵਿੱਚੋਂ ਪੰਜ ਨੂੰ ਬਚਾਅ ਲਿਆ ਗਿਆ, ਜਦਕਿ ਇੱਕ ਔਰਤ ਘਟਨਾ ਤੋਂ ਬਾਅਦ ਲਾਪਤਾ ਹੋ ਗਈ ਸੀ। ਇਸ ਤੋਂ ਬਾਅਦ, ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸਡੀਆਰਐੱਫ) ਅਤੇ ਇੰਡੋ ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਵੱਲੋਂ ਸਾਂਝੀ ਖੋਜ ਅਤੇ ਬਚਾਅ ਮੁਹਿੰਮ ਚਲਾਈ ਗਈ ਸੀ। ਬਾਅਦ ‘ਚ ਔਰਤ ਦੀ ਲਾਸ਼ ਉਸੇ ਇਲਾਕੇ ‘ਚੋਂ ਬਰਾਮਦ ਹੋਈ। ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਲਾਸ਼ ਪੁਲੀਸ ਨੂੰ ਸੌਂਪ ਦਿੱਤਾ ਹੈ।