ਪੰਜਾਬਫੀਚਰਜ਼

ਪਟਿਆਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ : ਪਟਿਆਲਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਨਾਜਾਇਜ਼ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗਿਰੋਹ ਹੁਣ ਤੱਕ 25 ਤੋਂ 30 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।

ਫੜੇ ਗਏ ਨੌਜਵਾਨਾਂ ਦੇ ਨਾਂ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ ਹਨ ਜੋ ਕਿ ਪਟਿਆਲਾ ਵਿਚ ਪਿਛਲੇ ਕਈ ਦਿਨਾਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-