18 ਜੂਨ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਵੀ ਮੌਜੂਦ ਰਹਿਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇ.ਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਵਿਚ ਹੋਣ ਵਾਲੀ ਰੈਲੀ ਦੀ ਪ੍ਰਧਾਨਗੀ ਵੀ ਕਰਨਗੇ।
ਖ਼ਬਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਆਗੂ ਹੁਣ ਪੰਜਾਬ ਵੱਲ ਵਿਸ਼ੇਸ਼ ਧਿਆਨ ਦੇਣ ਦੀ ਰਣਨੀਤੀ ਬਣਾ ਰਹੇ ਹਨ, ਜਿਸ ਲਈ ਦਿੱਲੀ ਤੋਂ ਲੈ ਕੇ ਪੰਜਾਬ ਤੱ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਖ਼ਬਰ ਮੁਤਾਬਕ ਮੰਗਲਵਾਰ ਨੂੰ ਵੀ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੀਟਿੰਗ ਹੋਈ ਹੈ, ਜਿਸ ‘ਚ ਪੰਜਾਬ ਨੂੰ ਲੈ ਕੇ ਵੀ ਚਰਚਾ ਹੋਈ ਹੈ।