ਫੀਚਰਜ਼ਫ਼ੁਟਕਲ

ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਮਾਰਨ ਵਾਲਾ ਏਜੰਟ ਗ੍ਰਿਫ਼ਤਾਰ

ਜਲੰਧਰ: ਵਿਦੇਸ਼ ਭੇਜਣ ਦੇ ਨਾਂਅ ‘ਤੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਟਰੈਵਲ ਏਜੰਟ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਭਰਤ ਮਸੀਹ ਨੇ ਦੱਸਿਆ ਕਿ ਜੰਡਿਆਲਾ ਪੁਲਸ ਚੌਂਕੀ ਦੇ ਇੰਚਾਰਜ ਐੱਸ. ਆਈ. ਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਕਾਬੂ ਕੀਤੇ ਉਕਤ ਟਰੈਵਲ ਏਜੰਟ ਦੀ ਪਛਾਣ ਅਜੀਤਪਾਲ ਸਿੰਘ ਉਰਫ਼ ਅਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੁਠੱਡਾ ਕਲਾਂ ਥਾਣਾ ਫਿਲੌਰ ਜ਼ਿਲ੍ਹਾ ਦਿਹਾਤੀ ਪੁਲਸ ਜਲੰਧਰ ਵਜੋਂ ਹੋਈ ਹੈ।

ਐੱਸ. ਐੱਚ. ਓ. ਭਰਤ ਮਸੀਹ ਨੇ ਦੱਸਿਆ ਕਿ 25 ਦਸੰਬਰ 2013 ਨੂੰ ਇਕ ਆਈ. ਪੀ. ਸੀ. ਦੀ ਧਾਰਾ 406, 420 ਤਹਿਤ ਐੱਫ਼. ਆਈ. ਆਰ. ਨੰਬਰ 358 ਦਰਜ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਸੀ. ਆਰ. ਪੀ. ਸੀ. ਦੀ ਧਾਰਾ 299 ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।

ਇਸ ਖ਼ਬਰ ਬਾਰੇ ਕੁਮੈਂਟ ਕਰੋ-