ਪੰਜਾਬ

ਭਗਵੰਤ ਮਾਨ ਜੀ! ਜਿਹੜੀ ਕੁਰਸੀ ’ਤੇ ਤੁਸੀਂ ਬਿਰਾਜਮਾਨ ਹੋ, ਉਹ ਮੇਰੇ ਪਤੀ ਨੇ ਤੁਹਾਨੂੰ ‘ਤੋਹਫ਼ੇ’ ’ਚ ਦਿੱਤੀ ਹੈ: ਨਵਜੋਤ ਕੌਰ ਸਿੱਧੂ

ਚੰਡੀਗੜ੍ਹ: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਕ੍ਰਿਕਟਰ ਨੂੰ ਪੰਜਾਬ ਵਿੱਚ ਪਾਰਟੀ ਦੀ ਕਮਾਨ ਸੌਂਪਣੀ ਸਨ ਪਰ ਉਨ੍ਹਾਂ ਨੇ ਆਪਣੀ ਕਾਂਗਰਸ ਨਾਲ ਧੋਖਾ ਨਹੀਂ ਕੀਤਾ। ਉਨ੍ਹਾਂ ਦੇ ਪਤੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ‘ਤੋਹਫੇ ਵਿੱਚ’ ਦਿੱਤੀ ਹੈ। ਉਨ੍ਹਾਂ ਦਾ ਇਹ ਬਿਆਨ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦੇ ਮੱਦੇਨਜ਼ਰ ਆਇਆ ਹੈ। ਟਵੀਟਾਂ ਦੀ ਲੜੀ ਵਿੱਚ ਉਨ੍ਹਾਂ ਕਿਹਾ,‘ਮੁੱਖ ਮੰਤਰੀ ਭਗਵੰਤ ਮਾਨ ਮੈਨੂੰ ਅੱਜ ਰਾਜ਼ ਦਾ ਖੁਲਾਸਾ ਕਰਨ ਦਿਓ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅੱਜ ਤੁਸੀਂ ਜਿਸ ਮਾਣ ਵਾਲੀ ਕੁਰਸੀ ‘ਤੇ ਬੈਠੇ ਹੋ, ਉਹ ਤੁਹਾਨੂੰ ਤੁਹਾਡੇ ਵੱਡੇ ਭਰਾ ਨਵਜੋਤ ਸਿੱਧੂ ਨੇ ਤੋਹਫ਼ੇ ਵਜੋਂ ਦਿੱਤੀ ਹੈ। ਆਪ ਦੇ ਸਭ ਤੋਂ ਸੀਨੀਅਰ ਨੇਤਾ ਦੀ ਇੱਛਾ ਸੀ ਕਿ ਨਵਜੋਤ ਪੰਜਾਬ ਦੀ ਕਮਾਨ ਸੰਭਾਲ ਲਵੇ।’ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਈ ਵਾਰ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀ ਕਮਾਨ ਸੰਭਾਲਣ ਲਈ ਕਿਹਾ ਸੀ ਪਰ ਨਵਜੋਤ ਨੇ ਕਾਂਗਰਸ ਨੂੰ ਧੋਖਾ ਨਹੀਂ ਦਿੱਤਾ। ਉਨ੍ਹਾਂ ਨੇ ਪੰਜਾਬ ਦੀ ਖ਼ੁਸ਼ਹਾਲੀ ਲੲ ਸਭ ਕੁੱਝ ਕੁਰਬਾਨ ਕਰ ਦਿੱਤਾ।

ਇਸ ਖ਼ਬਰ ਬਾਰੇ ਕੁਮੈਂਟ ਕਰੋ-