ਪੰਜਾਬਫੀਚਰਜ਼

ਟਾਂਡਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਨੰਗਲ ਜਮਾਲ ਦੇ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ ਕਰੀਬ 25 ਸਾਲ ਪੁੱਤਰ ਮਲੂਕ ਸਿੰਘ ਵਜੋਂ ਹੋਈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਨਸ਼ਾ ਕਰਨ ਦਾ ਆਦੀ ਸੀ ਤੇ ਅਜੇ ਤੱਕ ਕੁਆਰਾ ਹੀ ਸੀ। ਬੀਤੀ ਰਾਤ ਗੁਰਪ੍ਰੀਤ ਨੇ ਨਸ਼ੇ ਦੀ ੳਵਰਡੋਜ਼ ਲੈ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸਵੇਰੇ ਜਦੋਂ ਗੁਰਪ੍ਰੀਤ ਨੂੰ ਉਠਾਉਣ ਲਈ ਪਰਿਵਾਰਕ ਮੈਂਬਰ ਗਿਆ ਤਾਂ ਉਸ ਦੀ ਮੌਤ ਦਾ ਪਤਾ ਲੱਗਾ। ਗੁਰਪ੍ਰੀਤ ਦਾ ਇਕ ਛੋਟਾ ਭਰਾ ਤੇ ਇਕ ਭੈਣ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਸ ਦਾ ਤੇ ਉਸ ਦੇ ਭੈਣ ਭਰਾ ਦਾ ਪਾਲਣ-ਪੋਸ਼ਣ ਉਸ ਦੀ ਦਾਦੀ ਵਲੋਂ ਕੀਤਾ ਜਾ ਰਿਹਾ ਹੈ। ਸੂਚਨਾ ਮਿਲਣ ਤੇ ਐਸਐਚੳ ਟਾਂਡਾ ਉਂਕਾਰ ਸਿੰਘ ਬਰਾੜ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈਣ ਤੋਂ ਬਾਅਦ ਆਪਣੀ ਅਗਲੇਰੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-