ਫੀਚਰਜ਼ਫ਼ੁਟਕਲ

ਕਾਂਗਰਸ ਦੇ ਡਰੋਂ ਭਾਜਪਾ ਦਾ ਸਮਰਥਨ ਕਰ ਰਹੀ ‘ਆਪ’: ਵੜਿੰਗ

ਚੰਡੀਗੜ੍ਹ:  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਨੂੰ ਰੋਕਣ ਦੇ ਸਾਂਝੇ ਯਤਨਾਂ ਦੀ ਨਿਖੇਧੀ ਕੀਤੀ ਹੈ।
ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਕਾਂਗਰਸ ਨੂੰ ਮਿਲ ਰਹੇ ਭਾਰੀ ਸਮਰਥਨ ਤੋਂ ਡਰੀ ‘ਆਪ’ ਨੇ ਭਾਜਪਾ ਦੇ ਸਹਿਯੋਗੀ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।  ਦਿੱਲੀ ‘ਚ ਯਾਤਰਾ ਨੂੰ ਮਿਲੇ ਜ਼ਬਰਦਸਤ ਸਮਰਥਨ ਤੋਂ ਹੈਰਾਨ ਅਤੇ ਘਬਰਾ ਕੇ ਭਾਜਪਾ ਅਤੇ ‘ਆਪ’ ਨੇ ਇਕੱਠੇ ਹੋ ਕੇ ਕੋਰੋਨਾ ਦੇ ਨਾਂ ‘ਤੇ ਰੁਕਾਵਟਾਂ ਖੜ੍ਹੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਬਿਨਾਂ ਕਿਸੇ ਵਿਗਿਆਨਕ ਕਾਰਨ ਤੋਂ ਯਾਤਰਾ ਦਾ ਵਿਰੋਧ ਕੀਤਾ ਸੀ।  ਜਦਕਿ ਇਸ ਵਾਰ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਯਾਤਰਾ ਰੋਕਣ ਦਾ ਸਮਰਥਨ ਕੀਤਾ ਹੈ।  ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ਇਸ ਤੋਂ ਵੱਧ ਹੋਰ ਕੀ ਸਬੂਤ ਚਾਹੀਦਾ ਹੈ ਕਿ ਦੋਵੇਂ ਪਾਰਟੀਆਂ ਕਾਂਗਰਸ ਤੋਂ ਡਰ ਕੇ ਇਕੱਠੇ ਕੰਮ ਕਰ ਰਹੀਆਂ ਹਨ?
ਵੜਿੰਗ ਨੇ ਕਿਹਾ ਕਿ ਚੀਨ ਵਿਚ ਕੋਰੋਨਾ ਦੇ ਮਾਮਲਿਆਂ ਬਾਰੇ ਸਿਹਤ ਮਾਹਿਰ ਇਕਮਤ ਹਨ ਕਿ ਭਾਰਤ ‘ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਦੇਸ਼ ਪੂਰੀ ਤਰ੍ਹਾਂ ਵੇਕਸੀਨੇਟਿਡ ਅਤੇ ਸੁਰੱਖਿਅਤ ਹੈ।  ਜਦੋਂ ਕਿ ਅਚਾਨਕ ਹੀ ਦੋਵੇਂ ਪਾਰਟੀਆਂ ਭਾਜਪਾ ਅਤੇ ‘ਆਪ’ ਨੂੰ ਕੋਰੋਨਾ ਤੋਂ ਡਰ ਸਤਾਉਣ ਸਲੱਗ ਪਿਆ ਹੈ, ਜੋ ਅਸਲ ਵਿੱਚ ਹੈ ਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਅਤੇ ‘ਆਪ’ ਆਪੋ-ਆਪਣੇ ਪ੍ਰੋਗਰਾਮ ਕਰ ਰਹੇ ਹਨ, ਜਿਨ੍ਹਾਂ ਨੂੰ ਕਾਂਗਰਸ ਅਤੇ ਉਸਦੇ ਆਗੂ ਰਾਹੁਲ ਗਾਂਧੀ ਨਾਲ ਹੀ ਸਮੱਸਿਆ ਹੈ।  ਇਸ ਸਬੰਧ ਵਿੱਚ ਉਨ੍ਹਾਂ ਅੱਜ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕਰਵਾਈ ਗਈ ਪਰੰਟਸ ਟੀਚਰ ਮੀਟਿੰਗ ਦਾ ਜ਼ਿਕਰ ਕੀਤਾ।
ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਥਿਤੀ ਇੰਨੀ ਹੀ ਗੰਭੀਰ ਹੈ, ਜਿਸ ‘ਤੇ ਚੱਢਾ ਨੇ ਸਾਨੂੰ ਰਾਹੁਲ ਜੀ ਦੀ ਭਾਰਤ ਜੋੜੋ ਯਾਤਰਾ ਨੂੰ ਦਿੱਲੀ ‘ਚ ਰੋਕਣ ਲਈ ਕਿਹਾ, ਤਾਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਅੱਜ ਪੰਜਾਬ ‘ਚ ਪੀ.ਟੀ.ਐੱਮ. ਦਾ ਆਯੋਜਨ ਕਿਉਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਭਾਜਪਾ ਦੀ ਭਾਈਵਾਲ ਵਜੋਂ ਕੰਮ ਕਰ ਰਹੀ ਹੈ, ਜੋ ਕੌਮੀ ਰਾਜਧਾਨੀ ਵਿੱਚ ਕਾਂਗਰਸ ਨੂੰ ਮਿਲੇ ਭਾਰੀ ਸਮਰਥਨ ਤੋਂ ਡਰੀ ਹੋਈ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-