ਮੋਗਾ ’ਚ ਵਪਾਰੀ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਖੂਨ ਨਾਲ ਲਥਪਥ ਮਿਲੀ ਲਾਸ਼
ਮੋਗਾ: ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਨਕਰੀ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ। ਉਕਤ ਵਪਾਰੀ ਵਲੋਂ ਅੱਜ ਲਗਭਗ 12 ਵਜੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਕਪੂਰ ਵਾਸੀ ਬੱਧਨੀ ਕਲਾਂ ਦੇ ਤੌਰ ’ਤੇ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਕਿ ਉਸ ਦੀ ਜੇਬ ਵਿਚੋਂ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਫਿਲਹਾਲ ਵਪਾਰੀ ਰਾਜ ਕੁਮਾਰ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।