ਪੰਜਾਬ

ਸਰਕਾਰੀ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ ਬਦਲਿਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਅਹਿਮ ਫ਼ੈਸਲਾ ਲਿਆ ਹੈ। ਦਰਅਸਲ ਸਰਕਾਰ ਨੇ ਸੂਬੇ ਦੇ ਵਿਭਾਗਾਂ, ਅਦਾਰਿਆਂ ‘ਚ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 30 ਜੂਨ, 2023 ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਬਦਲੀਆਂ ਅਤੇ ਤਾਇਨਾਤੀਆਂ ਦੀ ਸਮਾਂ ਸੀਮਾ 10 ਅਪ੍ਰੈਲ, 2023 ਤੋਂ 15 ਜੂਨ 2023 ਰੱਖੀ ਗਈ ਸੀ। ਇਸ ਦੇ ਨਾਲ ਹੀ 30 ਜੂਨ ਤੋਂ ਬਾਅਦ ਆਮ ਬਦਲੀਆਂ ‘ਤੇ ਸੰਪੂਰਨ ਰੋਕ ਹੋਵੇਗੀ ਅਤੇ ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ।

ਪੰਜਾਬ ਸਰਕਾਰ ਨੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ  ਪੰਚਾਇਤਾਂ, ਨਗਰ ਸੁਧਾਰ ਟਰੱਸਟਾਂ ‘ਚ ਕੰਮ ਕਰਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਾਧੂ ਚਾਰਜ ਅਤੇ ਐਡਜਸਟਮੈਂਟਾਂ ਵੀ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ।

file photo

file photo

file photo

File

ਇਸ ਖ਼ਬਰ ਬਾਰੇ ਕੁਮੈਂਟ ਕਰੋ-