ਭਾਰਤ

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਕੁਲਦੀਪ ਵੈਦ ਨੂੰ 19 ਜੂਨ ਨੂੰ ਮੁੜ ਪੇਸ਼ ਹੋਣ ਲਈ ਕਿਹਾ

ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਮਿਤੀ 15 ਜੂਨ ਨੂੰ ਦਸਵੀਂ ਵਾਰ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐਸਪੀਐਸ ਰਵਿੰਦਰ ਪਾਲ ਸਿੰਘ ਸੰਧੂ ਅੱਗੇ ਪੇਸ਼ ਹੋਏ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਜੋ ਪ੍ਰਸ਼ਨਾਂ ਵਾਲਾ ਪਰਫਾਰਮਾ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਦਿੱਤਾ ਗਿਆ ਸੀ ਉਸ ਮੁਤਾਬਕ ਅਜੇ ਤੱਕ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਹਿਲਾਂ ਸਾਬਕਾ ਵਿਧਾਇਕ ਕੁਲਦੀਪ ਵੈਦ ਨੂੰ 9 ਵਾਰ ਵਿਜੀਲੈਂਸ ਬਿਊਰੋ ਦੇ ਦਫ਼ਤਰ ਬੁਲਾਇਆ ਜਾ ਚੁੱਕਾ ਹੈ ਤੇ ਅੱਜ ਉਹ 10ਵੀਂ ਵਾਰ ਵਿਜੀਲੈਂਸ ਦਫ਼ਤਰ ਅੱਗੇ ਪੇਸ਼ ਹੋਏ ਸੀ। ਉਹਨਾਂ ਨੂੰ 19 ਜੂਨ ਨੂੰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-