ਰਾਹੁਲ ਗਾਂਧੀ ਵਾਜਪਾਈ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨਗੇ
ਨਵੀਂ ਦਿੱਲੀ: ਕਾਂਗਰਸ ਨੇ ਅੱਜ ਕਿਹਾ ਹੈ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀਆਂ ਜਵਾਹਰ ਲਾਲ ਨਹਿਰੂ ਅਤੇ ਲਾਲ ਬਹਾਦਰ ਸ਼ਾਸਤਰੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਰਹਿ ਚੁੱਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧ ‘ਤੇ ਸ਼ਰਧਾਂਜਲੀ ਭੇਟ ਕਰਨਗੇ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਰਾਹੁਲ ਵਾਜਪਾਈ ਦੀ ਸਮਾਧੀ ‘ਤੇ ਸ਼ਰਧਾਂਜਲੀ ਭੇਟ ਕਰਨਗੇ।