ਕੈਨੇਡਾ. ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ
ਟੋਰਾਂਟੋ – ਕੈਨੇਡਾ ‘ਚ ਰਹਿ ਰਹੇ ਸਿੱਖ ਐਕਟੀਵਿਸਟ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।
ਉਸ ਨੇ ਬਰੈਂਪਟਨ ਸ਼ਹਿਰ ਵਿਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਖ਼ਿਲਾਫ਼ ਕਥਿਤ ਤੌਰ ‘ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ ਤੇ NIA ਨੇ ਉਸ ‘ਤੇ 10 ਲੱਖ ਦਾ ਇਨਾਮ ਵੀ ਰੱਖਿਆ ਹੋਇਆ ਸੀ।