ਪੰਜਾਬਫੀਚਰਜ਼

ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਕੁਲਦੀਪ ਸਿੰਘ ਵੈਦ

ਲੁਧਿਆਣਾ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਮੁੜ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਵਿਜੀਲੈਂਸ ਨੂੰ ਕੁੱਝ ਜ਼ਰੂਰੀ ਦਸਤਾਵੇਜ਼ ਮੁਹਈਆ ਕਰਵਾਏ ਹਨ। ਪੇਸ਼ੀ ਮਗਰੋਂ ਸਾਬਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਕੋਲ ਅਪਣੇ ਬਿਆਨ ਦਰਜ ਕਰਵਾਏ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਵਿਜੀਲੈਸ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਕੁਲਦੀਪ ਵੈਦ ਨੇ ਕਈ ਦਸਤਾਵੇਜ਼ ਮੁਹਈਆ ਕਰਵਾਏ ਹਨ ਹਾਲਾਂਕਿ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ 28 ਜੂਨ ਤਕ ਦਾ ਸਮਾਂ ਮੰਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-