ਪੰਜਾਬ

8.49 ਕਰੋੜ ਰੁਪਏ ਦੀ ਲੁੱਟ ਦਾ ਮਾਮਲਾ: ਲੁਧਿਆਣਾ ਪੁਲਿਸ ਨੁੰ 5 DVR ਹੋਏ ਬਰਾਮਦ

ਲੁਧਿਆਣਾ: ਸੀ.ਐਮ.ਐਸ. ਕੰਪਨੀ ‘ਚ 8.49 ਕਰੋੜ ਦੀ ਲੁੱਟ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਲੁਟੇਰਿਆਂ ਵਲੋਂ ਕੰਪਨੀ ਦੇ ਦਫ਼ਤਰ ਵਿਚੋਂ ਚੋਰੀ ਕੀਤੇ ਗਏ ਡੀ.ਵੀ.ਆਰ. ਬਰਨਾਲਾ ਨੇੜੇ ਇਕ ਛੱਪੜ ਵਿਚ ਸੁੱਟੇ ਗਏ ਸਨ। ਬੁਧਵਾਰ ਨੂੰ ਲੁਧਿਆਣਾ ਪੁਲਿਸ ਨੇ ਛਾਪਾ ਮਾਰ ਕੇ ਗੋਤਾਖੋਰਾਂ ਦੀ ਮਦਦ ਨਾਲ ਛੱਪੜ ਵਿਚੋਂ 5 ਡੀ.ਵੀ.ਆਰ. ਬਰਾਮਦ ਕੀਤੇ ਹਨ।

ਇਸ ਦੇ ਨਾਲ ਹੀ ਲੁਧਿਆਣਾ ਲੁੱਟ ਮਾਮਲੇ ਵਿਚ ਪੁਲਿਸ ਨੇ ਹੁਣ ਤਕ 7 ਕਰੋੜ 14 ਲੱਖ 700 ਰੁਪਏ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦਿਤੀ ਹੈ। ਕਰੋੜ 49 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਅੱਜ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਸ ਦੌਰਾਨ ਪੁਲਿਸ ਨੇ ਜੂਨ ਤਕ ਰਿਮਾਂਡ ਹਾਸਲ ਕੀਤਾ ਹੈ।

ਪ੍ਰੈਸ ਨੋਟ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜਾਣਕਾਰੀ ਦਿਤੀ ਹੈ ਕਿ ਪੁਲਿਸ 18 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ ਤੱਕ 7 ਕਰੋੜ 14 ਲੱਖ 700 ਰੁਪਏ ਅਤੇ ਕਰੂਜ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਅਦਾਲਤ ਨੂੰ ਦਸਿਆ ਕਿ 13 ਲੱਖ ਰੁਪਏ ਅਜੇ ਵੀ ਬਰਾਮਦ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਹੋਰ ਸਾਮਾਨ ਵੀ ਬਰਾਮਦ ਕੀਤਾ ਜਾਣਾ ਹੈ। ਇਸ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਨੇ 10 ਲੋਕਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਸੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-