ਫੀਚਰਜ਼ਫ਼ੁਟਕਲ

ਐਸ.ਡੀ.ਐਮ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸ਼ਹੀਦਾਂ ਨੂੰ ਯਾਦ ਕੀਤਾ

ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਸੰਗਤ ਦੀ ਸੇਵਾ ਵਿੱਚ ਹਾਜ਼ਰ-ਪਰਨੀਤ ਸ਼ੇਰਗਿੱਲ

ਫ਼ਤਹਿਗੜ੍ਹ ਸਾਹਿਬ: ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਇੱਥੇ ਜੁੜੀ ਸਾਲਾਨਾ ਸ਼ਹੀਦੀ ਸਭਾ ਦੇ ਪਹਿਲੇ ਦਿਨ ਇੱਥੇ ਐਸ.ਡੀ.ਐਮ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਆਈ ਸਮੁੱਚੀ ਸੰਗਤ ਦੀ ਸੇਵਾ ਵਿੱਚ ਹਾਜ਼ਰ ਹੈ।

ਇਸ ਮੌਕੇ  ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਤਹਿਸੀਲਦਾਰ ਬਾਦਲਦੀਨ  ਸਮੇਤ ਹੋਰ ਵਿਭਾਗੀ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-