ਆੜ੍ਹਤੀਏ ਦੀ ਦੁਕਾਨ ’ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, ਇਕ ਦੀ ਮੌਤ
ਤਲਵੰਡੀ ਭਾਈ: ਅੱਜ ਦੁਪਹਿਰ ਸਮੇਂ ਦਿਨ-ਦਿਹਾੜੇ ਸਥਾਨਕ ਇਕ ਆੜ੍ਹਤ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਤਲਵੰਡੀ ਭਾਈ ਵਜੋਂ ਹੋਈ ਹੈ, ਜੋ ਆਟਾ ਚੱਕੀ ਦਾ ਮਾਲਕ ਸੀ। ਜਿਸ ਦੇ ਪੱਟ ਵਿੱਚ ਗੋਲ਼ੀ ਲੱਗੀ।
ਗੋਲ਼ੀ ਲੱਗਣ ਕਾਰਣ ਖੂਨ ਨਾਲ ਲਥਪਥ ਹੋਏ ਪ੍ਰੇਮ ਕੁਮਾਰ ਨੂੰ ਇਲਾਜ ਲਈ ਸਥਾਨਕ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ, ਜਿਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਮੋਗਾ ਲਈ ਰੈਫਰ ਕਰ ਦਿੱਤਾ ਗਿਆ ਪਰ ਉਕਤ ਨੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਸ਼ਹਿਰ ਵਿਚ ਦਹਿਸ਼ਤ ਵਾਲਾ ਮਾਹੌਲ ਹੈ।