ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ-ਪਰਨੀਤ ਸ਼ੇਰਗਿੱਲ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਸ਼ਹੀਦੀ ਸਭਾ ਮੌਕੇ ਕਵੀ ਦਰਬਾਰ ਦਾ ਆਯੋਜਨ
ਉੱਘੇ ਕਵੀਆਂ ਨੇ ਸਿੱਖ ਇਤਿਹਾਸ ਬਾਰੇ ਸੁਣਾਈਆਂ ਆਪਣੀਆਂ ਰਚਨਾਵਾਂ

ਫ਼ਤਹਿਗੜ੍ਹ ਸਾਹਿਬ: ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਹੈ ਕਿ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਆਯੋਜਿਤ ਕਰਵਾਏ ਕਵੀ ਦਰਬਾਰ ਮੌਕੇ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ਼ਹੀਦੀ ਸਭਾ ‘ਚ ਆਉਣ ਵਾਲੀਆਂ ਸੰਗਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਧਰਤੀ ‘ਤੇ ਨਤਸਮਤਕ ਹੋਣ ਸਮੇਂ ਧਾਰਮਿਕ ਮਰਿਆਦਾ ਦਾ ਪਾਲਣ ਕਰਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੋ ਧਾਰਮਿਕ ਗੀਤਾਂ ਦੇ ਪੋਸਟਰ ਜਾਰੀ ਕੀਤੇ ਅਤੇ ਸਾਕਾ ਸਰਹਿੰਦ ਦਾ ਪੁਸਤਕ ਲੋਕ ਅਰਪਣ ਕੀਤੀ।

ਇਸ ਮੌਕੇ ਭਾਸ਼ਾ ਵਿਭਾਗ, ਪੰਜਾਬ ਦੀ ਸਹਾਇਕ ਡਾਇਰੈਕਟਰ ਸ਼੍ਰੀਮਤੀ ਹਰਭਜਨ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਕਵੀ ਦਰਬਾਰ ਕਰਵਾ ਕੇ ਯਾਦ ਕੀਤਾ ਜਾਂਦਾ ਹੈ ਤਾਂ ਕਿ ਇੱਥੇ ਪੁੱਜਣ ਵਾਲੇ ਸ਼ਰਧਾਲੂ ਸਾਡੇ ਵਿਰਸੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਸਕਣ।

ਇਸ ਕਵੀ ਦਰਬਾਰ ਮਨਜੀਤ ਸਿੰਘ ਘੁੰਮਣ ,ਮਨਿੰਦਰ ਬੱਸੀ,ਰਾਮ ਸਿੰਘ ਅਲਬੇਲਾ, ਗੁਰਵਿੰਦਰ ਸੰਧੂ ਅਜਨੇਰ, ਸੰਤ ਸਿੰਘ ਸੋਹਲ,ਉਪਕਾਰ ਸਿੰਘ ਦਿਆਲਪੁਰੀ, ਬਵਨੀਤ ਕੌਰ,ਜਗਜੀਤ ਸਿੰਘ ਗੁਰਮ, ਸਨੇਹ ਇੰਦਰ ਮੀਲੂ ਸਤਵੰਤ ਕੌਰ ਸੁੱਖੀ, ਅਜਮੇਰ ਸਿੰਘ ਮਾਨ,ਸੰਤੋਸ਼ ਵਰਮਾ,ਸ਼ੇਰ ਸਿੰਘ ਰਾਣਵਾ, ਅਮਰਬੀਰ ਚੀਮਾ,ਸੁਰਿੰਦਰ ਕੌਰ ਬਾੜਾ,ਹਰਭਜਨ ਸਿੰਘ ਜਲੋਵਾਲ,ਅੱਛਰੂ ਸਿੰਘ, ਸੁਖਦੇਵ ਅਨਾਇਤਪੁਰਾ,ਕਮਲਗੀਤ ਸਰਹਿੰਦ ਤਾਰਾ ਸਿੰਘ, ਸਰਬਜੀਤ ਸਿੰਘ ਸਮਾਲਸਰ, ਤਾਰਾ ਸਿੰਘ, ਰਣਜੀਤ ਸਿੰਘ ਰਾਗੀ,ਨੀਰਜ ਸ਼ਰਮਾ ਆਜ਼ਾਦ,ਸਾਧੂ ਸਿੰਘ ਪਨਾਗ ਕਵੀ ਦੇ ਤੌਰ ਤੇ ਸ਼ਾਮਿਲ ਹੋਏ।

ਇਸ ਮੌਕੇ ਭਾਸ਼ਾ ਵਿਭਾਗ ਦੀ ਸਾਬਕਾ ਸਹਾਇਕ ਨਿਰਦੇਸ਼ਕਾਂ ਕੰਵਲਜੀਤ ਕੌਰ,ਖ਼ੋਜ ਅਫ਼ਸਰ ਮਨਜਿੰਦਰ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਜੀਤ ਸਿੰਘ ਵੀ ਮੌਜੂਦ ਸਨ।

Leave a Reply

error: Content is protected !!