ਫ਼ੁਟਕਲ

ਪਠਾਨਕੋਟ ‘ਚ ਖੇਤਾਂ ‘ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, 24 ਘੰਟੇ ਤੋਂ ਲਾਪਤਾ ਸੀ ਨੌਜਵਾਨ

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਵਿਚ ਪੈਂਦੇ ਪਿੰਡ ਚੱਕਧਾਰੀਵਾਲ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਲਾਸ਼ ਖੇਤਾਂ ‘ਚ ਦਰੱਖਤ ਨਾਲ ਲਟਕਦੀ ਮਿਲੀ। ਪੁਲਿਸ ਨੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਭੇਜ ਦਿਤਾ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਹੈ।

ਮ੍ਰਿਤਕ ਦੀ ਪਛਾਣ 30 ਸਾਲਾ ਸੁਰਜੀਤ ਸਿੰਘ ਵਜੋਂ ਹੋਈ ਹੈ। ਸੁਰਜੀਤ ਦੇ ਚਾਚਾ ਨਰਾਇਣ ਸਿੰਘ ਨੇ ਦਸਿਆ ਕਿ ਉਹ 24 ਘੰਟਿਆਂ ਤੋਂ ਲਾਪਤਾ ਸੀ। ਉਹ ਕੱਲ੍ਹ ਸਵੇਰੇ 11 ਵਜੇ ਘਰੋਂ ਨਿਕਲਿਆ ਸੀ ਅਤੇ ਰਾਤ ਤੱਕ ਘਰ ਨਹੀਂ ਆਇਆ। ਦੇਰ ਰਾਤ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਰਿਸ਼ਤੇਦਾਰਾਂ ਨੇ ਸੁਰਜੀਤ ਦੀ ਭਾਲ ਸ਼ੁਰੂ ਕਰ ਦਿਤੀ।

ਅੱਜ ਸਵੇਰੇ ਪਿੰਡ ਵਾਸੀਆਂ ਨੇ ਉਸ ਦੀ ਲਾਸ਼ ਪਿੰਡ ਤੋਂ ਕੁਝ ਦੂਰੀ ’ਤੇ ਖੇਤਾਂ ਵਿਚ ਪਾਣੀ ਵਾਲੀ ਮੋਟਰ ਕੋਲ ਦਰੱਖਤ ਨਾਲ ਲਟਕਦੀ ਦੇਖੀ। ਪ੍ਰਵਾਰਕ ਮੈਂਬਰਾਂ ਅਨੁਸਾਰ ਸੁਰਜੀਤ ਸਿੰਘ ਦਾ ਕਤਲ ਕਰਕੇ ਲਾਸ਼ ਦਰੱਖਤ ਨਾਲ ਲਟਕਾ ਦਿਤੀ ਗਈ। ਇਸ ਸਬੰਧੀ ਜਦੋਂ ਮੌਕੇ ‘ਤੇ ਪਹੁੰਚੀ ਪੁਲਿਸ ਅਧਿਕਾਰੀ ਹਰਪ੍ਰੀਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿਤਾ ਗਿਆ ਹੈ |

ਇਸ ਖ਼ਬਰ ਬਾਰੇ ਕੁਮੈਂਟ ਕਰੋ-