ਪੰਜਾਬ

ਹੁਣ ਪਟਿਆਲਾ ਦੇ ਕਾਲੀ ਮਾਤਾ ਮੰਦਰ ’ਚ ਵੀ ‘ਡਰੈੱਸ ਕੋਡ’ ਲਾਗੂ

ਪਟਿਆਲਾ: ਪਟਿਆਲਾ ਦੇ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਿਰ ’ਚ ਇਕ ਵਿਸ਼ੇਸ਼ ਨਿਯਮ ਲਾਗੂ ਕੀਤਾ ਗਿਆ ਹੈ। ਜਿਸ ਤਹਿਤ ਮਹਿਲਾਵਾਂ ਅਤੇ ਪੁਰਸ਼ ਛੋਟੇ ਕੱਪੜੇ ਪਾ ਕੇ ਮੰਦਰ ਦੇ ਅੰਦਰ ਦਾਖਲ ਨਹੀਂ ਹੋ ਸਕਣਗੇ। ਇਸ ਸਬੰਧੀ ਅਖ਼ਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਅਤੇ ਸ੍ਰੀ ਹਿੰਦੂ ਤਖ਼ਤ ਨੇ ਮੰਦਿਰ ’ਚ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਛੋਟੇ ਕੱਪੜੇ, ਹਾਫ਼ ਪੈਂਟ, ਬਰਮੂਡਾ, ਮਿੰਨੀ ਸਕਰਟ, ਨਾਈਟ ਸੂਟ, ਫ਼ਟੀ ਜੀਨਸ, ਫ਼ਰਾਕ ਅਤੇ ਥ੍ਰੀ ਕੁਆਟਰ ਜੀਨਸ ਆਦਿ ਕੱਪੜੇ ਪਾ ਕੇ ਮੰਦਿਰ ਪਰਿਸਰ ’ਚ ਨਾ ਆਉਣ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸਨੂੰ ਮੰਦਿਰ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਅਖਿਲ ਭਾਰਤੀ ਹਿੰਦੂ ਪ੍ਰੀਸ਼ਦ ਦੇ ਰਾਸ਼ਟਰੀ ਪ੍ਰਧਾਨ ਰਾਜੇਸ਼ ਕੇਹਰ ਨੇ ਦੱਸਿਆ ਕਿ ਹਰਿਦੁਆਰ ਅਤੇ ਹੋਰ ਕਈ ਸ਼ਹਿਰਾਂ ’ਚ ਸਾਡੇ ਸੰਤਾਂ-ਮਹਾਂਪੁਰਸ਼ਾਂ ਦੀਆਂ ਬੈਠਕਾਂ ਦਾ ਆਯੋਜਨ ਹੋਇਆ ਸੀ, ਜਿਸ ‘ਚ ਹਿੰਦੂ ਧਾਰਮਿਕ ਸਥਾਨਾਂ ‘ਚ ਡਰੈੱਸ ਕੋਡ ਲਾਗੂ ਕਰਨ ‘ਤੇ ਵਿਚਾਰ ਕੀਤਾ ਗਿਆ। ਜਿਸ ਤੋਂ ਬਾਅਦ ਸਾਰੇ ਹਿੰਦੂ ਧਾਰਮਿਕ ਸਥਾਨਾਂ ‘ਤੇ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਇਸੇ ਲੜੀ ਦੇ ਤਹਿਤ ਬੀਤੇ ਸ਼ਨੀਵਾਰ ਨੂੰ ਪਟਿਆਲਾ ਦੇ ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਰ ’ਚ ਵੀ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਆਏ ਸਨ ਅਤੇ ਹੁਣ ਅਸੀਂ ਉਨ੍ਹਾਂ ਨੂੰ ਇੱਥੇ ਲਾਗੂ ਕਰ ਦਿੱਤਾ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-