ਦੇਸ਼-ਵਿਦੇਸ਼ਫੀਚਰਜ਼

ASI ਦੇ ਜਵਾਨ ਪੁੱਤ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ

ਮੁਕੇਰੀਆਂ : ਅਮਰੀਕਾ ਦੇ ਨੇਵਾਦਾ ਸ਼ਹਿਰ ‘ਚ ਇਕ ਪੰਜਾਬੀ ਨੌਜੁਆਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁੱਤ ਦੀ ਮੌਤ ਦੀ ਖ਼ਬਰ ਜਦੋਂ ਮਾਪਿਆਂ ਨੂੰ ਮਿਲੀ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ (ਏ. ਐੱਸ. ਆਈ.) ਪਿੰਡ ਮੁਰਾਦਪੁਰ ਅਵਾਣਾ (ਮੁਕੇਰੀਆਂ) ਦਾ ਰਹਿਣ ਵਾਲਾ ਸੀ ਅਤੇ 4 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ।

ਉੱਥੇ ਉਹ ਟਰੱਕ ਚਲਾਉਂਦਾ ਸੀ। ਬੀਤੇ ਦਿਨੀਂ ਉਸ ਦੇ ਟਰੱਕ ਦੀ ਟੱਕਰ ਕਿਸੇ ਦੂਜੇ ਟਰੱਕ ਨਾਲ ਹੋ ਗਈ ਅਤੇ ਉਸ ਦੇ ਟਰੱਕ ਨੂੰ ਅੱਗ ਲੱਗ ਗਈ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਝੁਲਸ ਗਿਆ।

ਉਸ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਬੀਤੇ ਦਿਨ ਉਹ ਦਮ ਤੋੜ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਇਕ ਭੈਣ ਛੱਡ ਗਿਆ ਹੈ। ਉਸ ਦੀ ਮੌਤ ਦੀ ਖ਼ਬਰ ਕਾਰਨ ਪ੍ਰਵਾਰ ਡੂੰਘੇ ਸਦਮੇ ‘ਚ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-