ਪੰਜਾਬਫੀਚਰਜ਼

ਗੁਰਦਾਸਪੁਰ ਦੀ ਹਰਪ੍ਰੀਤ ਕੌਰ ਨੇ UPSC ਦੀ ਪ੍ਰੀਖਿਆ ‘ਚੋਂ ਹਾਸਲ ਕੀਤਾ 97ਵਾਂ ਰੈਂਕ

ਗੁਰਦਾਸਪੁਰ : ਯੂਪੀਐਸਸੀ ਵੱਲੋ ਲਈ ਗਈ ਆਈ ਐੱਫ ਐੱਸ (IFS) ਦੀ ਪ੍ਰੀਖਿਆ ’ਚ ਪਿੰਡ ਨਾਨੋਵਾਲ ਖੁਰਦ ਦੀ ਹਰਪ੍ਰੀਤ ਕੌਰ ਪੁੱਤਰੀ ਬਲਕਾਰ ਸਿੰਘ ਨੇ ਕੌਮੀ ਪੱਧਰ ਤੇ ਹੋਈ ਪ੍ਰੀਖਿਆ ਵਿਚੋਂ 97ਵਾਂ ਰੈਂਕ ਹਾਸਲ ਕੀਤਾ ਹੈ। ਹਰਪ੍ਰੀਤ ਕੌਰ ਦੇ ਇਸ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਪਿੰਡ ਨਾਨੋਵਾਲ ’ਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਜਾਣਕਾਰਾਂ ‘ਚ ਵਧਾਈ ਦਾ ਤਾਂਤਾ ਲੱਗਿਆ ਹੋਇਆ ਹੈ।

ਇਹ ਪ੍ਰੀਖਿਆ ਹਾਸਲ ਕਰਨ ਤੋਂ ਬਾਅਦ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਇਹ ਪ੍ਰੀਖਿਆ ਬਿਨਾਂ ਕਿਸੇ ਕੋਚਿੰਗ ਤੋਂ ਪਾਸ ਕੀਤੀ ਹੈ। ਇਸ ਤੋਂ ਇਲਾਵਾ ਉਹ ਪੋਸਟ ਗਰੈਜ਼ੂਏਸ਼ਨ ਕਰਨ ਤੋਂ ਬਾਅਦ ਪੰਜਾਬ ਵੇਅਰ ਹਾਊਸ ਵਿਚ ਬਤੌਰ ਟੈਕਨੀਕਲ ਅਸਿਸਟੈਂਟ ਵਜੋਂ ਸੇਵਾ ਨਿਭਾ ਰਹੀ ਹੈ। ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੂੰ ਆਈ ਐੱਫ ਐਸ ਤਹਿਤ ਜੰਗਲਾਤ ਵਿਭਾਗ ਵਿਚ ਬਤੌਰ ਡੀ ਐੱਫ ਓ ਵਜੋਂ ਸਰਵਿਸ ਮਿਲੇਗੀ।

ਹਰਪ੍ਰੀਤ ਕੌਰ ਨੇ ਕਿਹਾ ਕਿ ਉਸ ਨੇ ਇਹ ਟੈਸਟ ਬਿਨਾਂ ਕਿਸੇ ਕੋਚਿੰਗ ਤੋਂ ਪਾਸ ਕੀਤੀ ਹੈ, ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਪਰਿਵਾਰ ਨੂੰ ਦਿੱਤਾ। ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੇ ਉਸ ਦਾ ਬਹੁਤ ਸਾਥ ਦਿੱਤਾ। ਇਸ ਮੌਕੇ ਹਰਪ੍ਰੀਤ ਕੌਰ ਦੇ ਪਿਤਾ ਸੂਬੇਦਾਰ ਮੇਜਰ ਬਲਕਾਰ ਸਿੰਘ, ਚਾਚਾ ਠੇਕੇਦਾਰ ਬਲਜਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਉਹਨਾਂ ਦੀ ਧੀ ਨੇ ਬਹੁਤ ਮਿਹਨਤ ਕਰਕੇ ਇਹ ਰੈਂਕ ਹਾਸਲ ਕੀਤਾ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿਥੇ ਸਮਾਜ ਕੁੜੀਆਂ ਨੂੰ ਭਾਰ ਸਮਝਦਾ ਹੈ ਓਥੇ ਹੀ ਉਹਨਾਂ ਦੀ ਧੀ ਨੇ ਮਿਹਨਤ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਨੂੰ ਆਪਣੀ ਬੇਟੀ ’ਤੇ ਮਾਣ ਹੈ, ਅਸੀਂ ਚਾਹੁੰਦੇ ਹਾਂ ਕਿ ਸਾਡੀ ਧੀ ਦੇਸ਼ ਦੀ ਸੇਵਾ ਕਰਕੇ ਆਪਣਾ ਅਤੇ ਇਲਾਕੇ ਦਾ ਨਾਮ ਰੌਸ਼ਨ ਕਰੇ।

ਇਸ ਖ਼ਬਰ ਬਾਰੇ ਕੁਮੈਂਟ ਕਰੋ-