ਮੁੱਖ ਮੰਤਰੀ ਨੇ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ:   ਭਗਵੰਤ ਮਾਨ ਨੇ ਅੱਜ ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗਲ ਹਕੂਮਤ ਵਿਰੁੱਧ ਲੜਦਿਆਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਮਾਤਾ ਗੁਜਰੀ ਜੀ ਸਮੇਤ ਇਸ ਅਸਥਾਨ ‘ਤੇ ਸ਼ਹੀਦੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਿੱਖ ਕੌਮ ਲਈ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮਹੀਨਾ ਪੂਰੇ ਪੰਜਾਬ ਵਿੱਚ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸਮਾਜ ਦੇ ਹਰ ਵਰਗ ਦੇ ਲੋਕ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੀ ਉਮਰ ਵਿੱਚ ਦਿੱਤੀ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਇਸ ਅਸਥਾਨ ‘ਤੇ ਦਿੱਤੀ ਗਈ ਸ਼ਹਾਦਤ ਪੰਜਾਬੀਆਂ ਨੂੰ ਸਦੀਆਂ ਤੋਂ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਸੂਬੇ ਦੇ ਵਿਰੁੱਧ ਬੇਮਿਸਾਲ ਦਲੇਰੀ ਅਤੇ ਨਿਡਰਤਾ ਦੀ ਮਹਾਨ ਪਰੰਪਰਾ ਦਾ ਸਬੂਤ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਬੇਮਿਸਾਲ ਕੁਰਬਾਨੀ ਬਾਰੇ ਸਿੱਖ ਕੇ ਦੇਸ਼ ਦੀ ਸੇਵਾ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ, ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ, ਏ.ਸੀ.ਪੀ ਰਵਜੋਤ ਗਰੇਵਾਲ, ਜਗਜੀਤ ਸਿੰਘ ਰਿਓਨਾ, ਗੱਜਣ ਆਦਿ ਹਾਜ਼ਰ ਸਨ | ਸਿੰਘ ਜਲਵੇੜਾ, ਦੀਪਕ ਬਾਤਿਸ਼, ਗੁਰਵਿੰਦਰ ਢਿੱਲੋਂ, ਗੌਰਵ ਅਰੋੜਾ, ਸਿਮਰਨ ਚਨਾਰਥਲ ਪੀ.ਏ., ਗੁਰਸਤਿੰਦਰ ਜੱਲ੍ਹਾ, ਪ੍ਰਦੀਪ ਮਲਹੋਤਰਾ, ਰਮੇਸ਼ ਸੋਨੂੰ, ਬਲਜਿੰਦਰ ਸਿੰਘ, ਮਾਨਵ ਟਿਵਾਣਾ, ਹਰਜੀਤ ਸਿੰਘ, ਰਾਜਵਿੰਦਰ ਰਾਜੂ ਆਦਿ ਹਾਜ਼ਰ ਸਨ |

Leave a Reply

error: Content is protected !!