
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ ਰੇਲ ਤ੍ਰਾਸਦੀ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਕਾਰਕੁਨ ਤੀਸਤਾ ਸੀਤਲਵਾੜ ਦੀ ਗ੍ਰਿਫਤਾਰੀ ’ਤੇ ਰੋਕ ਵਧਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। ਜਸਟਿਸ ਬੀਆਰ ਗਵਈ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੀਤਲਵਾੜ ਦੀ ਪਟੀਸ਼ਨ ‘ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।