ਪੰਜਾਬਫੀਚਰਜ਼

ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ।

ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਮਜ਼ਦੂਰਾਂ ਲਈ ਨੋਟੀਫਾਈ ਕੀਤੀਆਂ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਮੌਜੂਦਾ ਦਰਾਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਲਈ 357/- ਰੁਪਏ ਦੇ ਮੁਕਾਬਲੇ ਪੰਜਾਬ ਰਾਜ ਲਈ 303/- ਰੁਪਏ ਮਜ਼ਦੂਰੀ ਦਰ ਨੋਟੀਫਾਈ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦੋਵੇਂ ਰਾਜਾਂ ਦੀਆਂ ਭੂਗੋਲਿਕ ਅਤੇ ਆਰਥਿਕ ਸਥਿਤੀਆਂ ਇੱਕੋ ਜਿਹੀਆਂ ਹਨ ਪਰ ਇਸ ਦੇ ਬਾਵਜੂਦ ਇਹ ਅੰਤਰ ਸਕੀਮ ਦੀ ਸ਼ੁਰੂਆਤ ਤੋਂ ਹੀ ਮੌਜੂਦ ਹੈ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-