ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਮੀਂਹ ਕਾਰਨ ਪਲਟੀ, ਵਾਲ-ਵਾਲ ਬਚੇ ਯਾਤਰੀ
ਚੰਡੀਗੜ੍ਹ : ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ PRTC ਦੀ ਬੱਸ ਭਾਰੀ ਮੀਂਹ ਕਾਰਨ ਇਕੋ ਦਮ ਪਲਟ ਗਈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਨਜ਼ਦੀਕ ਨੈਸ਼ਨਲ ਹਾਈਵੇ ‘ਤੇ ਇਹ ਬੱਸ ਪਲਟੀ ਹੈ। ਦੱਸਿਆ ਜਾ ਰਿਹਾ ਹੈ ਕਿ ਬਰਸਾਤ ਕਾਰਨ ਬੱਸ ਸਲਿੱਪ ਹੋ ਕੇ ਬੇਕਾਬੂ ਹੋ ਗਈ ਜਿਸ ਕਾਰਨ ਸੜਕ ਵਿਚਕਾਰ ਪਲਟ ਗਈ। ਇਹ ਬੱਸ ਬਠਿੰਡਾ ਤੋਂ ਚੰਡੀਗ੍ਹੜ ਜਾ ਰਹੀ ਸੀ। ਇਸ ਦੌਰਾਨ ਬੱਸ ਵਿਚ 26 ਯਾਤਰੀ ਸਵਾਰ ਸਨ। ਇਸ ਦੌਰਾਨ ਕਿਸੇ ਵੀ ਯਾਤਰੀ ਦੀ ਮੌਤ ਨਹੀਂ ਹੋਈ, ਸਾਰੇ ਵਾਲ ਵਾਲ ਬਚ ਗਏ। ਕੁੱਝ ਜਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਮੌਕੇ ‘ਤੇ ਮੌਜੂਦ ਸਵਾਰੀਆਂ ਦੀ ਮਦਦ ਨਾਲ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।