
ਸ਼ਿਮਲਾ: ਇੱਥੇ ਸਥਿਤ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ ਜਾਰੀ ਕਰਦਿਆਂ 8-9 ਜੁਲਾਈ ਨੂੰ ਮੋਹਲੇਧਾਰ ਮੀਂਹ ਦੀ ਚੇਤਾਵਨੀ ਦਿੱਤੀ ਹੈ।ਵਿਭਾਗ ਮੁਤਾਬਕ ਚੰਬਾ, ਕਾਂਗੜਾ, ਕੁੱਲੂ, ਮੰਡੀ, ਊਨਾ, ਹਮੀਰਪੁਰ ਅਤੇ ਬਿਲਾਸਪੁਰ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਿਮਲਾ, ਸਿਰਮੌਰ, ਸੋਲਨ ਅਤੇ ਲਾਹੌਲ ਅਤੇ ਸਪਿਤੀ ਲਈ ‘ਔਰੇਂਜ’ ਅਲਰਟ ਜਾਰੀ ਕਰਦੇ ਹੋਏ 8-9 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਤੇ ਸੂਬੇ ਵਿੱਚ 13 ਜੁਲਾਈ ਤੱਕ ਬਰਸਾਤ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।