ਟਾਪ ਨਿਊਜ਼ਪੰਜਾਬ

13 ਜੁਲਾਈ ਤਕ ਬੰਦ ਰਹਿਣਗੇ ਸਾਰੇ ਸਕੂਲ

ਚੰਡੀਗੜ੍ਹ: ਭਾਰੀ ਮੀਂਹ ਨੇ ਪੰਜਾਬ ‘ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 13 ਜੁਲਾਈ ਤਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-