ਭਗਵੰਤ ਮਾਨ ਸਾਡੀ ਹਿੰਦੂ ਲੀਡਰਸ਼ਿਪ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ: ਕਾਂਗਰਸ
ਨਵੀਂ ਦਿੱਲੀ: ਕਾਂਗਰਸ ਨੇ ਪੰਜਾਬ ਦੇ ਆਪਣੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫਤਾਰੀ ਬਾਰੇ ਅੱਜ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਉਹ ਸੂਬੇ ‘ਚ ਕਾਂਗਰਸ ਦੀ ਹਿੰਦੂ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਭਾਜਪਾ ਦੀ ਮਦਦ ਕਰਨਾ ਚਾਹੁੰਦੇ ਹਨ। ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਵੀ ਦਾਅਵਾ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਵਾਂਗ ‘ਹੈੱਡਲਾਈਨ ਮੈਨੇਜਮੈਂਟ’ ਵਿੱਚ ਲੱਗੀ ਹੋਈ ਹੈ।