ਨਿਊਜ਼ੀਲੈਂਡ `ਚ ਗੱਡੀ ਨੂੰ ਅੱਗ ਲੱਗਣ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦੀ ਮੌਤ

ਆਕਲੈਂਡ : ਨਿਊਜ਼ੀਲੈਂਡ `ਚ ਇਕ ਸੜਕ ਹਾਦਸੇ `ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਉਹ ਟਰੱਕ ਡਰਾਈਵਿੰਗ ਦਾ ਕੰਮ ਕਰਦਾ ਸੀ ਅਤੇ ਦੋ ਬੱਚੀਆਂ ਦਾ ਬਾਪ ਸੀ, ਜੋ ਛੁੱਟੀਆਂ ਮਨਾਉਣ ਤੋਂ ਬਾਅਦ ਵਾਪਸ ਆਪਣੇ ਘਰ ਆ ਰਿਹਾ ਸੀ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਕੱਲ੍ਹ ਕੁਲਬੀਰ ਸਿੰਘ ਸਿੱਧੂ (30) ਕਿਸੇ ਹੋਰ ਸ਼ਹਿਰ ਤੋਂ ਵਾਪਸ ਆਕਲੈਂਡ ਆਪਣੇ ਘਰ ਵੱਲ ਆ ਰਿਹਾ ਸੀ। ਜਿਸ ਦੌਰਾਨ ਅਚਾਨਕ ਉਸਦੀ ਗੱਡੀ ਨੂੰ ਅੱਗ ਲੱਗ ਗਈ ਪਰ ਕੋਈ ਨੇੜੇ-ਤੇੜੇ ਨਾ ਹੋਣ ਕਰਕੇ ਉਸਨੂੰ ਕੋਈ ਸਹਾਇਤਾ ਨਾ ਮਿਲ ਸਕੀ ਜਿਸ ਕਰਕੇ ਉਸਦੀ ਗੱਡੀ ਪੂਰੀ ਤਰ੍ਹਾਂ ਸੜ ਅਤੇ ਆਪ ਵੀ ਬੁੁਰੀ ਤਰ੍ਹਾਂ ਝੁਲਸ ਗਿਆ।

ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪਰਾਣਾ ਨਾਲ ਸਬੰਧਤ ਸੀ ਅਤੇ ਕਰੀਬ ਡੇਢ ਦਹਾਕਾ ਪਹਿਲਾਂ ਨਿਊਜ਼ੀਲੈਂਡ ਆਇਆ ਸੀ। ਜੋ ਆਪਣੇ ਪਿੱਛੇ ਆਪਣੀ ਪਤਨੀ ਪ੍ਰੀਤ ਕੌਰ ਸਿੱਧੂ ਅਤੇ ਦੋ ਧੀਆਂ ਛੱਡ ਗਿਆ ਹੈ।

ਇਸ ਘਟਨਾ ਤੋਂ ਬਾਅਦ ਨਿਊਜ਼ੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਮੈਂਬਰਾਂ ਨੇ ਪਰਿਵਾਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply