ਟਾਪ ਨਿਊਜ਼ਪੰਜਾਬ

ਪੌਂਗ ਡੈਮ ’ਚ ਛੱਡਿਆ ਜਾ ਸਕਦਾ ਏ ਹੋਰ ਪਾਣੀ


ਨੰਗਲ : ਭਾਖੜਾ ਬਿਆਸ ਪ੍ਰਬੰਧਨ ਬੋਰਡ ਵਲੋਂ ਇਕ ਪੱਤਰ ਜਾਰੀ ਕਰ ਜਾਣਕਾਰੀ ਦਿੱਤੀ ਗਈ ਹੈ ਪੋਂਗ ਡੈਮ ਵਿਚ ਪਾਣੀ ਦਾ ਪੱਧਰ 1360 ਫੁੱਟ ਤੱਕ ਰਿਕਾਰਡ ਕੀਤਾ ਗਿਆ ਹੈ। ਵਿਭਾਗ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਵਲੋਂ ਕੀਤੀ ਭਵਿੱਖਬਾਣੀ ਅਤੇ ਬਿਆਸ ਖ਼ੇਤਰ ਵਿਚ ਵਿਆਪਕ ਬਾਰਿਸ਼ ਦੇ ਕਾਰਨ ਪੌਂਗ ਡੈਮ ਵਿਚ ਪਾਣੀ ਦੀ ਵੱਡੇ ਪੱਧਰ ’ਤੇ ਆਮਦ ਹੋਈ ਹੈ, ਇਸ ਲਈ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।

ਇਸ ਖ਼ਬਰ ਬਾਰੇ ਕੁਮੈਂਟ ਕਰੋ-