
ਲੁਧਿਆਣਾ: ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਾਤ ਨਾਜ਼ੁਕ ਹੈ ਤੇ ਹਸਪਤਾਲ ਵਿੱਚ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗਾਇਕ ਛਿੰਦਾ ਕਈ ਦਨਿਾਂ ਤੋਂ ਨਮੂਨੀਆ ਤੋਂ ਪੀੜਤ ਹਨ ਅਤੇ ਇਸ ਵੇਲੇ ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਤਕਲੀਫ਼ ਮਹਿਸੂਸ ਹੋ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ ਦੇ ਜ਼ਰੀਏ ਸਾਹ ਦਿਵਾਇਆ ਜਾ ਰਿਹਾ ਹੈ।