ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਲਾਈਨਮੈਨ ਦੀ ਮੌਤ
ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿਖੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਟਰਾਂਸਫਾਰਮਰ ‘ਤੇ ਕੰਮ ਕਰ ਰਹੇ ਇਕ ਬਿਜਲੀ ਮੁਲਾਜ਼ਮ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਬਚਨ ਸਿੰਘ ਵਜੋਂ ਹੋਈ ਹੈ ਜਿਸ ਉਮਰ 44 ਵਰ੍ਹੇ ਦੱਸੀ ਜਾ ਰਹੀ ਹੈ। ਜਤਿੰਦਰ ਸਿੰਘ ਲਾਈਨਮੈਨ ਵਜੋਂ ਵਿਭਾਗ ਵਿਚ ਸੇਵਾਵਾਂ ਨਿਭਾਅ ਰਿਹਾ ਸੀ। ਘਟਨਾ ਫ਼ਿਰੋਜ਼ਪੁਰ ਸ਼ਹਿਰ ਦੀ ਸੋਕੜ ਨਹਿਰ ਵਿਖੇ ਵਾਪਰੀ ਦੱਸੀ ਜਾ ਰਹੀ ਹੀ।
ਮਿਲੀ ਜਾਣਕਾਰੀ ਅਨੁਸਾਰ ਬਿਜਲੀ ਮੁਲਾਜ਼ਮ ਜਤਿੰਦਰ ਸਿੰਘ ਟਰਾਂਸਫਾਰਮਰ ‘ਤੇ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰ ਰਿਹਾ ਸੀ ਕਿ ਕਰੰਟ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਿਜਲੀ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਜਤਿੰਦਰ ਸਿੰਘ ਦੀ ਦੇਹ ਟਰਾਂਸਫਾਰਮਰ ‘ਤੇ ਹੀ ਸੜ ਕੇ ਸਵਾਹ ਹੋ ਗਈ।