ਖਾਣੇ ’ਚ ਕਦੇ ਨਾ ਕਰੋ ਲੂਣ ਦੀ ਜ਼ਿਆਦਾ ਵਰਤੋਂ, ਇਨ੍ਹਾਂ ਰੋਗਾਂ ਦਾ ਹੋ ਸਕਦੈ ਖ਼ਤਰਾ
ਸਿਹਤਮੰਦ ਰਹਿਣ ਅਤੇ ਖਾਣੇ ਨੂੰ ਸਵਾਦੀ ਬਣਾਉਣ ’ਚ ਲੂਣ ਦੀ ਅਹਿਮ ਭੂਮਿਕਾ ਹੁੰਦੀ ਹੈ। ਤੁਸੀਂ ਸੁਣਿਆ ਹੋਵੇਗਾ ਕਿ ਜ਼ਿਆਦਾ ਲੂਣ ਖਾਣਾ ਸਿਹਤ ਲਈ ਹਾਨੀਕਾਰਕ ਹੈ। ਖਾਣਾ ਬਣ ਜਾਣ ਤੋਂ ਬਾਅਦ ਉਸ ਦੇ ਉਪਰ ਲੂਣ ਪਾਉਣਾ ਨਹੀਂ ਚਾਹੀਦਾ। ਸਾਡੇ ਸਰੀਰ ਲਈ ਲੂਣ ਦੀ ਮਾਤਰਾ ਦਾ ਪੱਧਰ ਸਥਿਰ ਹੁੰਦਾ ਹੈ। ਲੂਣ ਦੀ ਜ਼ਿਆਦਾ ਵਰਤੋਂ ਕਰਨ ਨਾਲ ਜਾਂ ਘੱਟ ਖਾਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਜ਼ਿਆਦਾ ਲੂਣ ਅਤੇ ਖੰਡ ਦਾ ਸੇਵਨ ਕਰਨ ਨਾਲ ਕੈਲੋਰੀ ਘੱਟ ਜਾਂਦੀ ਹੈ ਜਿਸ ਨਾਲ ਕੈਂਸਰ ਦਾ ਖ਼ਤਰਾ ਵਧਦਾ ਹੈ। ਅੱਜ ਅਸੀਂ ਤੁਹਾਨੂੰ ਜ਼ਿਆਦਾ ਲੂਣ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਾਂਗੇ:
ਸਰੀਰ ਵਿਚ ਲੂਣ ਦੀ ਮਾਤਰਾ ਜ਼ਿਆਦਾ ਹੋਣ ਕਰ ਕੇ ਪਾਣੀ ਜ਼ਰੂਰਤ ਤੋਂ ਜ਼ਿਆਦਾ ਜਮ੍ਹਾ ਹੋਣ ਲਗਦਾ ਹੈ। ਇਸ ਨਾਲ ਹੱਥਾਂ, ਪੈਰਾਂ ਅਤੇ ਚਿਹਰੇ ’ਤੇ ਸੋਜ ਆ ਜਾਂਦੀ ਹੈ।
ਜ਼ਿਆਦਾ ਲੂਣ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਜ਼ਿਆਦਾ ਲੂਣ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਕੈਲੇਸਟਰੋਲ ਦੀ ਸਮੱਸਿਆ ਵਧ ਜਾਂਦੀ ਹੈ। ਜ਼ਿਆਦਾ ਲੂਣ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਜਿਹੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਅਪਣੇ ਖਾਣੇ ਵਿਚ ਲੂਣ ਘੱਟ ਪਾਉ। ਜੇਕਰ ਤੁਹਾਨੂੰ ਖਾਣੇ ਵਿਚ ਲੂਣ ਘੱਟ ਲਗਦਾ ਹੈ, ਤਾਂ ਉਪਰ ਦੀ ਨਾ ਪਾਉ। ਸਰੀਰ ਵਿਚ ਲੂਣ ਦੀ ਜ਼ਿਆਦਾ ਮਾਤਰਾ ਹੋਣ ਕਰ ਕੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਅਪਣੇ ਖਾਣੇ ਵਿਚ ਨਮਕ ਦਾ ਸੇਵਨ ਘੱਟ ਕਰੋ।