ਸਿੱਖ ਨੌਜਵਾਨ ‘ਤੇ ਧਰਮ ਪਰਿਵਰਤਨ ਦਾ ਦਬਾਅ ਬਣਾਉਣ ਨੂੰ ਲੈ ਕੇ 4 ਲੋਕਾਂ ਖਿਲਾਫ਼ FIR

ਬਿਜਨੌਰ: ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੀ ਬਢਾਪੁਰ ਪੁਲਸ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ, ਜ਼ਬਰਦਸਤੀ ਕੇਸ ਕੱਟਣ ਅਤੇ ਉਸ ‘ਤੇ ਈਸਾਈ ਧਰਮ ਅਪਣਾਉਣ ਲਈ ਦਬਾਉਣ ਪਾਉਣ ਦੇ ਦੋਸ਼ ‘ਚ 4 ਲੋਕਾਂ ਖ਼ਿਲਾਫ਼ FIR ਦਰਜ ਕੀਤੀ ਹੈ। ਪੁਲਸ ਮੁਤਾਬਕ ਚੰਪਤਪੁਰ ਵਾਸੀ ਸਿੱਖ ਭਾਈਚਾਰੇ ਦੇ ਮਹਿੰਦਰ ਸਿੰਘ ਨੇ ਥਾਣੇ ‘ਚ ਦਿੱਤੀ ਗਈ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਪਿੰਡ ਦੇ ਹੀ ਬਲਬੀਰ, ਮੰਗਲ ਸਿੰਘ, ਛਿੰਦਰ ਅਤੇ ਅਮਰੀਕ ਨੇ ਉਸ ਦੇ ਪੁੱਤਰ ਗੁਰਪ੍ਰੀਤ ਦੇ ਕੇਸ ਕੱਟ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ‘ਤੇ ਈਸਾਈ ਧਰਮ ਕਬੂਲ ਕਰਨ ਦਾ ਦਬਾਅ ਬਣਾਇਆ।

ਥਾਣਾ ਮੁਖੀ ਇੰਸਪੈਕਟਰ ਅਨੁਜ ਤੋਮਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਆਈ. ਪੀ. ਸੀ. ਦੀਆਂ ਧਾਰਾਵਾਂ 295ਏ (ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ), 323 (ਜਾਣਬੁੱਝ ਕੇ ਸੱਟ ਪਹੁੰਚਾਉਣਾ), 352 (ਅਪਰਾਧਿਕ ਤਾਕਤ ਦੀ ਵਰਤੋਂ), 504 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਬੇਇੱਜ਼ਤੀ ਕਰਨਾ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ FIR ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

error: Content is protected !!