ਇੰਗਲੈਂਡ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ, ਪੁਲਸ ਨੇ ਦਰਜ ਕੀਤਾ ਮਾਮਲਾ

ਰੂਪਨਗਰ:  ਸਿਟੀ ਪੁਲਸ ਨੇ ਧੋਖਾਧੜੀ ਦੇ ਮਾਮਲੇ ’ਚ ਮੁਲਜ਼ਮ ’ਤੇ ਪਰਚਾ ਦਰਜ ਕੀਤਾ ਹੈ। ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ਼ਕਾਇਤ ਕਰਤਾ ਗੁਰਜਿੰਦਰ ਸਿੰਘ ਪੁੱਤਰ ਤਹਿਲ ਸਿੰਘ ਵਾਸੀ ਮੋਰਿੰਡਾ ਰੋਡ ਕੁਰਾਲੀ ਜ਼ਿਲ੍ਹਾ ਐੱਸ. ਏ. ਐੱਸ. ਨਗਰ ਨੇ ਦੱਸਿਆ ਕਿ ਮੁਲਜ਼ਮ ਨੇ ਉਸਨੂੰ ਕਿਹਾ ਕਿ ਉਹ ਟ੍ਰੈਵਲ ਏਜੰਟ ਹੈ ਅਤੇ ਉਸਨੂੰ ਇੰਗਲੈਂਡ ਭੇਜ ਦੇਵੇਗਾ। ਜਿਸ ਤੋਂ ਬਾਅਦ ਮੁਲਜ਼ਮ ਨੂੰ ਉਸ ਨੇ ਅਤੇ ਉਸਦੇ ਸਾਥੀਆਂ ਨੇ ਵਿਦੇਸ਼ ਜਾਣ ਲਈ ਲੱਖਾਂ ਰੁਪਏ ਦੇ ਦਿੱਤੇ।

ਇਸ ਤੋਂ ਬਾਅਦ ਮੁਲਜ਼ਮ ਆਪਣੇ ਪਰਿਵਾਰ ਸਮੇਤ ਕਿਧਰੇ ਭੱਜ ਗਿਆ। ਜਦੋਂ ਸ਼ਕਾਇਤਕਰਤਾ ਨੇ ਉਸਦੇ ਬਾਰੇ ਪਤਾ ਕੀਤਾ ਤਾਂ ਉਸਨੂੰ ਪਤਾ ਲੱਗਾ ਕਿ ਉਹ ਟ੍ਰੈਵਲ ਏਜੰਟ ਨਹੀਂ ਸੀ। ਗੁਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਉਸ ਕੋਲੋਂ 3 ਲੱਖ 80 ਹਜ਼ਾਰ ਰੁਪਏ ਅਤੇ ਉਸ ਦੇ ਸਾਥੀਆਂ ਪਾਸੋਂ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਫਰਾਰ ਹੋ ਗਿਆ। ਪੁਲਸ ਨੇ ਸ਼ਿਕਾਇਤ ਦੇ ਅਧਾਰ ’ਤੇ ਦੋਸ਼ੀ ਦਲਜੀਤ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਜੁਝਾਰ ਸਿੰਘ ਨਗਰ ਰੂਪਨਗਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply