ਫੀਚਰਜ਼ਫ਼ੁਟਕਲ

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲੇਗੀ ਨਵੀਂ ਵਰਦੀ

ਚੰਡੀਗੜ੍ਹ :  ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਨਵੀਂ ਵਰਦੀ ਤਿਆਰ ਕੀਤੀ ਗਈ ਹੈ। ਹੁਣ ਵਿਦਿਆਰਥੀਆਂ ਨੂੰ ਇਹ ਵਰਦੀ ਪਾਉਣੀ ਪਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਤਿਆਰ ਕੀਤੀ ਗਈ ਹੈ। ਗਰਮੀਆਂ ਅਤੇ ਸਰਦੀਆਂ ਵਿਚ ਪਹਿਨੇ ਜਾਣ ਵਾਲੇ ਪਹਿਰਾਵੇ ਦੇ ਨਮੂਨੇ ਸਾਂਝੇ ਕੀਤੇ ਗਏ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ।

ਇਸ ਪ੍ਰੋਗਰਾਮ ਅਧੀਨ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ, ਬਨੂੜ, ਮੁੱਲਾਂਪੁਰ ਅਤੇ ਡੇਰਾਬੱਸੀ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਅਤੇ ਫੇਜ਼ 3ਬੀ1 ਸਕੂਲ ਨੂੰ ਕਵਰ ਕੀਤਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-