ਪੰਜਾਬ

ਹੁਸ਼ਿਆਰਪੁਰ ‘ਚ 14 ਸਾਲਾ ਲੜਕੀ ਨਾਲ ਜਬਰ-ਜਨਾਹ

ਹੁਸ਼ਿਆਰਪੁਰ – ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿਚ ਇੱਕ ਵਿਅਕਤੀ ਵਲੋਂ 14 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।

ਗੜ੍ਹਸ਼ੰਕਰ ਸਟੇਸ਼ਨ ਇੰਚਾਰਜ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦਸਿਆ ਕਿ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਪੀੜਤਾ ਬੰਗਾ ਰੋਡ ‘ਤੇ ਲੱਕੜਾਂ ਇਕੱਠੀਆਂ ਕਰਨ ਗਈ ਸੀ।

ਪੁਲਿਸ ਨੇ ਦਸਿਆ ਕਿ ਦੋਸ਼ੀ ਇਮਰਾਨ ਲੜਕੀ ਨੂੰ ਨੇੜੇ ਦੀਆਂ ਝਾੜੀਆਂ ‘ਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।

ਬਾਅਦ ਵਿਚ ਲੜਕੀ ਨੇ ਅਪਣੇ ਮਾਪਿਆਂ ਨੂੰ ਸਾਰੀ ਗੱਲ ਦੱਸੀ, ਜਿਨ੍ਹਾਂ ਨੇ ਪੁਲਿਸ ਕੋਲ ਪਹੁੰਚ ਕੀਤੀ। ਪੀੜਤ ਅਤੇ ਮੁਲਜ਼ਮ ਦੋਵੇਂ ਪਰਵਾਸੀ ਮਜ਼ਦੂਰ ਹਨ।

ਪੁਲਿਸ ਨੇ ਦਸਿਆ ਕਿ ਇਮਰਾਨ ਵਿਰੁਧ ਭਾਰਤੀ ਦੰਡ ਵਿਧਾਨ (ਆਈਪੀਸੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-