ਟਾਪ ਨਿਊਜ਼ਪੰਜਾਬ

ਥਾਣੇ ਅੰਦਰ ਲੜਕੀ ਨਾਲ ਅਣਮਨੁੱਖੀ ਤਸ਼ੱਦਦ ਦਾ ਮਾਮਲਾ : 2 ਪੁਲਿਸ ਮੁਲਾਜ਼ਮਾਂ ਵਿਰੁਧ ਮਾਮਲਾ ਦਰਜ

ਗੁਰਦਾਸਪੁਰ : ਗੁਰਦਾਸਪੁਰ ਦੇ ਥਾਣਾ ਸਿਟੀ ਵਿਚ ਇਕ ਲੜਕੀ ਨਾਲ ਕੀਤੇ ਗਏ ਅਣਮਨੁੱਖੀ ਤਸ਼ੱਦਦ ਮਾਮਲੇ ਵਿਚ ਕਾਰਵਾਈ ਕਰਦਿਆਂ ਦੋ ਹੋਰ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਪਹਿਲਾਂ ਹੀ ਚਾਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾ ਚੁੱਕਿਆ ਹੈ। ਦੱਸ ਦੇਈਏ ਕਿ ਅਣਮਨੁੱਖੀ ਤਸ਼ੱਦਦ ਕਰਨ ਦੇ ਦੋਸ਼ਾਂ ਵਿਚ ਘਿਰੇ ਐਸ.ਐਚ.ਓ. ਸਮੇਤ 4 ਪੁਲਿਸ ਅਧਿਕਾਰੀਆ ਨੂੰ ਐਸ.ਐਸ.ਪੀ. ਗੁਰਦਾਸਪੁਰ ਵਲੋਂ ਕੁੱਝ ਦਿਨ ਪਹਿਲਾਂ ਮੁਅੱਤਲ ਕੀਤਾ ਗਿਆ ਸੀ ਅਤੇ ਹੁਣ ਇਸ ਮਾਮਲੇ ਵਿਚ ਏ.ਐਸ.ਆਈ. ਮੰਗਲ ਸਿੰਘ ਅਤੇ ਏ.ਐਸ.ਆਈ. ਅਸ਼ਵਨੀ ਕੁਮਾਰ ਉਪਰ ਧਾਰਾ 330,348 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-