ਦੇਸ਼-ਵਿਦੇਸ਼

ਪਾਕਿਸਤਾਨ ਦਾ ਸਾਬਕਾ ਮੰਤਰੀ ਭਗੌੜਾ ਕਰਾਰ

ਇਸਲਾਮਾਬਾਦ: ਲਾਹੌਰ ਦੀ ਅਦਾਲਤ ਨੇ ਮਨੀ ਲਾਂਡਰਿੰਗ ਕੇਸ ਵਿੱਚ ਪਾਕਿਸਤਾਨ ਦੇ ਸਾਬਕਾ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਆਗੂ ਮੂਨੀਸ ਇਲਾਹੀ ਨੂੰ ਭਗੌੜਾ ਕਰਾਰ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਮੀਡੀਆ ਵਿੱਚ ਦਿੱਤੀ ਗਈ ਹੈ। ਸੰਘੀ ਜਾਂਚ ਏਜੰਸੀ (ਐੱਫਆਈਏ) ਨੇ ਕਥਿਤ 72 ਕਰੋੜ ਰੁਪਏ ਦੇ ਘੁਟਾਲੇ ਦੇ ਮਾਮਲੇ ਵਿੱਚ ਇਲਾਹੀ ਤੇ ਹੋਰਾਂ ਖ਼ਿਲਾਫ਼ ਪਿਛਲੇ ਸਾਲ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਇਸ ਸਮੇਂ ਉਹ ਮਨੀ ਲਾਂਡਰਿੰਗ ਨਾਲ ਜੁੜੇ ਦੋ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਅਦਾਲਤ ਦੇ ਹੁਕਮਾਂ ਮਗਰੋਂ ਇਲਾਹੀ ਦਾ ਪਛਾਣ ਪੱਤਰ, ਪਾਸਪੋਰਟ, ਬੈਂਕ ਖਾਤੇ ਅਤੇ ਜਾਇਦਾਦ ਨੂੰ ਸੀਲ ਕਰਨ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-