ਫੀਚਰਜ਼

ਪਿੰਡ ਮੂਸਾ ‘ਚ ਡਿੱਗੀ ਗਰੀਬ ਪ੍ਰਵਾਰ ਦੇ ਮਕਾਨ ਦੀ ਛੱਤ

ਮਾਨਸਾ : ਪਿੰਡ ਮੂਸਾ ਤੋਂ ਇਕ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਥੇ ਇਕ ਗਰੀਬ ਪ੍ਰਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਵਿਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ।

ਮ੍ਰਿਤਕ ਔਰਤ ਦੀ ਪਛਾਣ 45 ਸਾਲਾ ਰਾਣੀ ਕੌਰ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵਾਪਰਤ ਤੋਂ ਕੁਝ ਸਮਾਂ ਪਹਿਲਾਂ ਬੱਚਾ ਬਾਹਰ ਚਲਾ ਗਿਆ ਸੀ ਜਿਸ ਕਾਰਨ ਉਹ ਬਚ ਗਿਆ ਹੈ। ਉਧਰ ਜ਼ਖ਼ਮੀ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਪ੍ਰਵਾਰ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਆਰਥਿਕ ਤੰਗੀ ਹੋਣ ਕਾਰਨ ਇੱਕੋ ਕਮਰੇ ਵਿਚ ਰਹੇ ਰਹੇ ਇਸ ਪ੍ਰਵਾਰ ‘ਤੇ ਉਸ ਵੇਲੇ ਦੁਖਾਂ ਦਾ ਪਹਾੜ ਟੁੱਟ ਪਿਆ ਜਦੋਂ ਘਰ ਦੀ ਛੱਤ ਅਚਾਨਕ ਡਿੱਗਣ ਕਾਰਨ ਦੋਵੇਂ ਜੀਅ ਮਲਬੇ ਹੇਠਾਂ ਦੱਬ ਗਏ। ਇਸ ਵਿਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਦਾ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-