ਮੋਗਾ ਦੇ ਮਸ਼ਹੂਰ ਚੌਕ ’ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਸੜਕ ’ਚ ਧੂਹ-ਧੂਹ ਕੁੱਟੇ ਮੁੰਡੇ
ਮੋਗਾ: ਮੋਗਾ ਦੇ ਥਾਣਾ ਸਿਟੀ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਭੀੜਭਾੜ ਵਾਲੇ ਚੌ ਮੁੱਖ ਚੌਕ ਵਿਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਮੋਗਾ ਦੇ ਇਸ ਮਸ਼ਹੂਰ ਚੌਂਕ ਵਿਚ ਲਗਭਗ 20 ਮਿੰਟ ਤਕ ਗੁੰਡਾਗਰਦੀ ਦਾ ਨੰਗਾ ਨਾਚ ਚੱਲਦਾ ਰਿਹਾ ਪਰ ਸਿਰਫ 100 ਮੀਟਰ ਦੀ ਦੂਰੀ ’ਤੇ ਪੁਲਸ ਥਾਣਾ ਹੋਣ ਦੇ ਬਾਵਜੂਦ ਕਿਸੇ ਮੁਲਾਜ਼ਮ ਜਾਂ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਜੰਮ ਖੂਨ-ਖਰਾਬਾ ਕੀਤਾ ਗਿਆ। ਇਸ ਝੜਪ ਵਿਚ ਕਈ ਨੌਜਵਾਨ ਜ਼ਖਮੀ ਹੋਏ ਦੱਸੇ ਜਾ ਰਹੇ ਹਨ।
ਸ਼ਰੇਆਮ ਨੌਜਵਾਨਾਂ ਵਿਚਾਲੇ ਹੋ ਰਹੀ ਕੁੱਟਮਾਰ ਦੇਖ ਕੇ ਨੇੜੇ ਖੜ੍ਹੇ ਲੋਕ ਵੀ ਖੌਫਜ਼ਦਾ ਹੋ ਗਏ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਧਿਰ ਦੇ ਨੌਜਵਾਨ ਹੱਥ ਵਿਚ ਲੱਕੜ ਦੇ ਬਾਲੇ ਫੜ ਕੇ ਸੜਕ ਦੇ ਵਿਚਕਾਰ ਹੀ ਕੁੱਝ ਨੌਜਵਾਨਾਂ ਦੀ ਕੁੱਟਮਾਰ ਕਰ ਰਹੇ ਹਨ। ਫਿਲਹਾਲ ਇਸ ਸੰਬੰਧੀ ਪੁਲਸ ਨਾਲ ਗੱਲਬਾਤ ਨਹੀਂ ਹੋ ਸਕੀ ਹੈ।