ਫੀਚਰਜ਼ਫ਼ੁਟਕਲ

ਸਟੋਰ ‘ਚ ਪਿਆ ਸਿਲੰਡਰ ਫਟਣ ਕਾਰਨ ਔਰਤ ਦੀ ਮੌਤ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੀ ਭਗਤ ਸਿੰਘ ਕਾਲੋਨੀ ਵਿਚ ਇਕ ਘਰ ਵਿਚ ਸਿਲੰਡਰ ਫਟਣ ਕਾਰਨ ਉਸ ਵਿਚ ਅੱਗ ਲੱਗ ਗਈ ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਦੀ ਪਛਾਣ ਸੁਖਵੰਤ ਕੌਰ ਵਜੋਂ ਹੋਈ ਹੈ। ਇਹ ਘਰ ਪੰਜਾਬ ਪੁਲਿਸ ਦੇ ਇਕ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਦਾ ਘਰ ਹੈ।

ਭੁਪਿੰਦਰ ਸਿੰਘ ਨੇ ਦਸਿਆ ਕਿ ਉਸ ਦੀ ਪਤਨੀ ਘਰ ‘ਚ ਇਕੱਲੀ ਸੀ ਕਿ ਅਚਾਨਕ ਅੰਦਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਅੱਗ ਅਤੇ ਗੈਸ ਚੜ੍ਹਨ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਉਹ ਕਿਸੇ ਕੰਮ ਲਈ ਐਸ.ਐਸ.ਪੀ. ਦਫ਼ਤਰ ਗਏ ਹੋਏ ਸਨ ਕਿ ਜਦੋਂ ਵਾਪਸ ਆਏ ਤਾਂ ਇਹ ਹਾਦਸਾ ਵਾਪਰ ਚੁੱਕਿਆ ਸੀ। ਉਨ੍ਹਾਂ ਨੇ ਤੁਰਤ ਅਪਣੀ ਪਤਨੀ ਨੂੰ ਹਸਪਤਾਲ ਲਿਆਂਦਾ ਪਰ ਉਦੋਂ ਤਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਥਾਣਾ ਸਿਟੀ ਜਤਿੰਦਰ ਸਿੰਘ ਨੇ ਦਸਿਆ ਕਿ ਭਗਤ ਸਿੰਘ ਕਾਲੋਨੀ ਦੇ ਇਕ ਘਰ ਵਿਚ ਘਰੇਲੂ ਸਿਲੰਡਰ ਨੂੰ ਅੱਗ ਲੱਗਣ ਕਾਰਨ ਇਕ ਔਰਤ ਸੁਖਵੰਤ ਕੌਰ ਦੀ ਮੌਤ ਹੋ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-