ਫ਼ਾਜ਼ਿਲਕਾ : ਪਿੰਡ ਆਵਾ ਦੇ ਇਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਜ਼ਮੀਨ ਵੇਚ ਕੇ ਆਪਣੇ ਪੁੱਤ ਨੂੰ ਬਾਹਰ ਭੇਜਿਆ ਸੀ ਜਿੱਥੋਂ ਉਸ ਦੀ ਮੌਤ ਦੀ ਖ਼ਬਰ ਆਈ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਕੈਨੇਡਾ ਦੀ ਸਰਕਾਰ ਤੋਂ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਲੜਕੇ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਦਿਲਪ੍ਰੀਤ ਸਿੰਘ (26) ਸਰੀ, ਵੈਨਕੂਵਰ ਵਿੱਚ ਸੀ ਜਿੱਥੇ ਉਸ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ।