ਦਿੱਲੀ ਮਾਡਲ: ਹੁਸ਼ਿਆਰਪੁਰ ਵਿਚ ਅੱਠ ਸਾਲ ਦੀ ਬੱਚੀ ਨਾਲ ਬਲਾਤਕਾਰ
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਵਿਚ ਅੱਠ ਸਾਲਾ ਬੱਚੀ ਨਾਲ ਕਥਿਤ ਤੌਰ ’ਤੇ ਜਿਮਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਦਸੂਹਾ ਦੇ ਡੀ.ਐਸ.ਪੀ. ਬਲਬੀਰ ਸਿੰਘ ਨੇ ਦਸਿਆ ਕਿ ਇਹ ਘਟਨਾ ਬੁੱਧਵਾਰ ਨੂੰ ਵਾਪਰੀ ਜਦੋਂ 16 ਸਾਲਾ ਦਾ ਦੋਸ਼ੀ ਉਸ ਲੜਕੀ ਦੇ ਘਰ ਪਹੁੰਚਿਆ ਅਤੇ ਉਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਉਨ੍ਹਾਂ ਦਸਿਆ ਕਿ ਘਟਨਾ ਸਮੇਂ ਲੜਕੀ ਘਰ ‘ਚ ਇਕੱਲੀ ਸੀ।
ਡੀ.ਐਸ.ਪੀ. ਬਲਬੀਰ ਸਿੰਘ ਨੇ ਦਸਿਆ ਕਿ ਲੜਕੀ ਨੇ ਘਰ ਪਰਤਣ ‘ਤੇ ਅਪਣੀ ਮਾਂ ਨੂੰ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦਸਿਆ ਕਿ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਫੜਨ ਲਈ ਯਤਨ ਜਾਰੀ ਹਨ ਫਿਲਹਾਲ ਉਹ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।