ਜਗਰਾਉਂ ‘ਚ 19 ਸਾਲਾ ਲੜਕੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ, ਮੌਤ
ਜਗਰਾਉਂ- ਜਗਰਾਉਂ ਦੇ ਪਿੰਡ ਚੀਮਨਾ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ 19 ਸਾਲ ਦੀ ਲੜਕੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਗੁਰਮਨਜੋਤ ਕੌਰ ਪੁੱਤਰੀ ਪਾਲਾ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਲੜਕੀ ਕੋਲੋਂ ਮੋਬਾਈਲ ਫੋਨ ਖੋਹਣ ਲਈ ਉਸ ਦੀ ਧੌਣ ’ਤੇ ਪਿੱਛੋਂ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਜਿਥੇ ਮੌਕੇ ’ਤੇ ਹੀ ਲੜਕੀ ਦੀ ਮੌਤ ਹੋ ਗਈ ਅਤੇ ਦੋਸ਼ੀ ਲੜਕੀ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ।
ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਆਪਣੀ ਪਤਨੀ ਦੇ ਨਾਲ ਆਪਣੇ ਘਰੇ ਪਹੁੰਚਿਆ ਤੇ ਆ ਕੇ ਵੇਖਿਆ ਕਿ ਲੜਕੀ ਦਾ ਕਤਲ ਕੀਤਾ ਹੋਇਆ ਸੀ। ਮ੍ਰਿਤਕ ਲੜਕੀ ਦੇ ਪਿਤਾ ਦੇ ਦੱਸਣ ਮੁਤਾਬਿਕ ਉਸਦੇ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਪੁਲਿਸ ਨੂੰ ਜਾਣਕਾਰੀ ਦੇ ਦਿਤੀ ਸੀ ਤੇ ਪੁਲਿਸ ਮੌਕੇ ‘ਤੇ ਪਹੁੰਚ ਜਾਂਚ ਕਰ ਰਹੀ ਸੀ। ਇਸ ਪੂਰੇ ਮਾਮਲੇ ਪੁਲਿਸ ਦੇ ਅਧਿਕਾਰੀਆਂ ਨੇ ਦਸਿਆ ਕਿ ਕਤਲ ਦੇ ਮਾਮਲੇ ਵਿਚ ਪੁਲਿਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ ਅਤੇ ਜਲਦੀ ਇਸ ਮਾਮਲੇ ਨੂੰ ਸੁਲਝਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।