ਟਾਪਦੇਸ਼-ਵਿਦੇਸ਼

ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਲਈ ਡੱਟ ਕੇ ਖੜਿਆ ਹੈ: ਝਿੰਜਰ

ਪਟਿਆਲਾ-ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਸਮਰਥਨ ਜਤਾਇਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਪੜ੍ਹਾ-ਲਿਖਾ ਕੇ ਵਧੀਆ ਨੌਕਰੀਆਂ ਉੱਤੇ ਦੇਖਣਾ ਚਾਹੁੰਦੇ ਹਨ। ਪਰ ਪੰਜਾਬ ਸਰਕਾਰ ਨੇ ਹਾਲਾਤ ਕੁੱਝ ਹੋਰ ਹੀ ਬਣਾ ਦਿੱਤੇ ਹਨ। ਪਿਛਲੇ 33 ਦਿਨਾਂ ਤੋਂ ਆਊਟਸੋਰਸ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ਉੱਤੇ ਬੈਠੇ ਹੋਏ ਹਨ। ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਇਨ੍ਹਾਂ ਦੀ ਸਾਰ ਨਹੀਂ ਲਈ।

ਉਦਾਹਰਨ ਦਿੰਦਿਆਂ ਝਿੰਜਰ ਨੇ ਕਿਹਾ ਕਿ ਸਰਕਾਰ ਤੋਂ ਠੇਕੇਦਾਰ 20 ਤੋਂ 25 ਹਜ਼ਾਰ ਰੁਪਏ ਲੈ ਰਹੇ ਹਨ, ਪਰ ਮੁਲਾਜ਼ਮਾਂ ਨੂੰ ਸਿਰਫ 5 ਤੋਂ 7 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ। ਇਹ ਸਿੱਧੇ ਤੌਰ ਉੱਤੇ ਮੁਲਾਜ਼ਮਾਂ ਨਾਲ ਠੱਗੀ ਮਾਰੀ ਜਾ ਰਹੀ ਹੈ। ਝਿੰਜਰ ਨੇ ਇਸ ਮਾਮਲੇ ਵਿੱਚ ਸਰਕਾਰ ਅਤੇ ਠੇਕੇਦਾਰਾਂ ਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਮੰਗ ਕੀਤੀ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਸਿਰਫ਼ ਗੱਲਾਂ ਕਰਨ ਨਾਲ ਕੰਮ ਨਹੀਂ ਬਣਦੇ, ਜ਼ਮੀਨੀ ਪੱਧਰ ਉੱਤੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਯੂਥ ਨਾਲ ਵੱਡੀ ਧੋਖਾਧੜੀ ਕੀਤੀ ਹੈ।

ਝਿੰਜਰ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਆਪਣੇ ਹਲਕੇ ਵਿੱਚ ਖ਼ਜ਼ਾਨੇ ਭਰਨ ਵਿੱਚ ਲੱਗੇ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੇ ਝਾੜੂ ਪਾਰਟੀ ਦੇ ਕਿਸੇ ਵੀ ਵਿਧਾਇਕ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਾ। ਲੋਕਾਂ ਨਾਲ ਧੋਖਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਝਿੰਜਰ ਨੇ ਕੜੀ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ 2022 ਵਿੱਚ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਚੁੱਕਦੀ ਰਹੀ। ਉਹ ਵਾਅਦੇ ਕਰਦੇ ਰਹੇ ਕਿ ਸਰਕਾਰ ਬਣਨ ਮਗਰੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਪਰ ਚਾਰ ਸਾਲ ਬੀਤਣ ਦੇ ਬਾਵਜੂਦ, ਅਸਲ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਮੁਲਾਜ਼ਮ ਅਜੇ ਵੀ ਉਚਿਤ ਤਨਖ਼ਾਹ ਤੋਂ ਬਿਨਾਂ ਜੂਝ ਰਹੇ ਹਨ। ਝਿੰਜਰ ਨੇ ਕਿਹਾ ਕਿ ਇਹ ਸਿਰਫ਼ ਧੋਖਾਧੜੀ ਹੀ ਨਹੀਂ, ਬਲਕਿ ਲੋਕਾਂ ਦੇ ਹੱਕਾਂ ਤੇ ਜ਼ਜਬਾਤਾਂ ਨਾਲ ਖੇਡਣ ਦਾ ਸਬੂਤ ਹੈ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਖਾਲੀ ਸ਼ਬਦਾਂ ਤੱਕ ਸੀਮਿਤ ਕਰ ਦਿੱਤਾ ਹੈ। ਇਸ ਕਾਰਨ, ਮੁਲਾਜ਼ਮਾਂ ਵਿੱਚ ਨਿਰਾਸ਼ਾ ਅਤੇ ਗੁੱਸਾ ਦੋਵੇਂ ਵਧ ਰਹੇ ਹਨ, ਅਤੇ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠ ਚੁੱਕਿਆ ਹੈ।

ਸਰਬਜੀਤ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 105 ਸਾਲ ਪੁਰਾਣੀ ਸੰਘਰਸ਼ ਤੋਂ  ਬਣੀ ਪਾਰਟੀ ਹੈ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਲਈ ਖੜੀ ਹੈ। ਝਿੰਜਰ ਨੇ ਕਿਹਾ, “ਅਸੀਂ ਮੁਲਾਜ਼ਮਾਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜੇ ਹਾਂ ਅਤੇ ਸਾਡੇ ਆਗੂ ਵੀ ਹਮੇਸ਼ਾ ਤੁਹਾਡੇ ਨਾਲ ਖੜੇ ਹੋਣਗੇ।”

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਨਹੀਂ ਗਈਆਂ ਜਾਂ ਉਨ੍ਹਾਂ ਕੰਟਰੈਕਟ ਜਾਂ ਪੱਕਾ ਨਾ ਕੀਤਾ ਗਿਆ ਤਾਂ ਨਤੀਜੇ ਬਹੁਤ ਗੰਭੀਰ ਹੋਣਗੇ। ਉਨ੍ਹਾਂ ਨੇ ਯਕੀਨ ਦਿਵਾਇਆ ਕਿ 2027 ਵਿੱਚ ਸਰਕਾਰ ਬਣਨ ਉੱਤੇ ਸ਼੍ਰੋਮਣੀ ਅਕਾਲੀ ਦਲ ਇਹ ਸਾਰੇ ਮਸਲੇ ਤੁਰੰਤ ਹੱਲ ਕਰੇਗਾ। ਝਿੰਜਰ ਨੇ ਕਿਹਾ, “ਸ. ਸੁਖਬੀਰ ਸਿੰਘ ਬਾਦਲ ਨੇ ਜੋ ਕਿਹਾ, ਉਹ ਕਰ ਕੇ ਵੀ ਦਿਖਾਇਆ।

ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਲਈ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਹਰ ਪੱਧਰ ’ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।

ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ 2022 ਵਿੱਚ ਸਰਕਾਰ ਬਣਨ ਤੋਂ ਪਹਿਲਾਂ ਮੁਲਜ਼ਮਾਂ ਦੀਆਂ ਮੰਗਾਂ ਨੂੰ ਲੈਕੇ ਆਵਾਜ਼ ਚੁੱਕਦੇ ਰਹੇ ਪਰ ਚਾਰ ਬੀਤ ਜਾਣ ਮਗਰੋਂ ਵੀ ਇਨ੍ਹਾਂ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *