ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ: ਝਿੰਜਰ
ਘਨੌਰ-ਬੀਤੇ ਦਿਨ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਪਿੰਡ ਸਲੇਮਪੁਰ ਸੇਖਾਂ ਅਤੇ ਡਾਹਰੀਆ ਤੋਂ ਜੁਝਾਰੂ ਆਗੂ ਸ. ਹੀਰਾ ਸਿੰਘ ਜੀ ਦੀ ਅਗਵਾਈ ਵਿੱਚ ਇਨ੍ਹਾਂ ਪਰਿਵਾਰਾਂ ਨੇ ਆਮ ਆਦਮੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਿੱਚ ਲਗਾਤਾਰ ਲੋਕਾਂ ਦਾ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਅਕਾਲੀ ਦਲ ’ਤੇ ਆਪਣਾ ਭਰੋਸਾ ਜਤਾ ਰਹੀ ਹੈ।
ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪਰਿਵਾਰਕ ਪਾਰਟੀ ਹੈ, ਜਿੱਥੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਅਧਿਕਾਰ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਹਮੇਸ਼ਾ ਪੇਂਡੂ ਵਿਕਾਸ, ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਇਤਿਹਾਸਕ ਅਤੇ ਲੋਕਹਿਤੀ ਫੈਸਲੇ ਕੀਤੇ ਹਨ।
ਝਿੰਜਰ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਸਿਰਫ਼ ਝੂਠੇ ਵਾਅਦੇ ਕੀਤੇ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਿਆ। ਕਾਂਗਰਸ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਜਦਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੀ ਜਨਤਾ ਨਾਲ ਸਿਰਫ਼ ਵਿਸ਼ਵਾਸਘਾਤ ਹੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਨਸ਼ਾ, ਅਪਰਾਧ ਅਤੇ ਮਾਫੀਆ ਰਾਜ ਫਿਰ ਤੋਂ ਸਿਰ ਚੁੱਕ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਝਿੰਜਰ ਨੇ ਹੜ੍ਹਾਂ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਮੁਸੀਬਤ ਵਿੱਚ ਸੀ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਵਧ ਕੇ ਲੋਕਾਂ ਦੀ ਰਾਸ਼ਨ, ਨਕਦ ਰਕਮ ਅਤੇ ਡੀਜ਼ਲ ਨਾਲ ਮਦਦ ਕੀਤੀ, ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਅਤੇ ਕਾਂਗਰਸ ਦੇ ਵੱਡੇ ਲੀਡਰ ਲੋਕਾਂ ਤੋਂ ਲੁਕਦੇ ਫਿਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸੱਤਾ ਵਿੱਚ ਹੋਵੇ ਜਾਂ ਨਾ ਹੋਵੇ, ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾਇਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਨੇ ਵਿਕਾਸ ਦੀ ਨਵੀਂ ਦਿਸ਼ਾ ਵੇਖੀ ਸੀ, ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮ ਨੀਤੀਆਂ ਨੇ ਪੰਜਾਬ ਨੂੰ ਪਿੱਛੇ ਧੱਕ ਦਿੱਤਾ। ਅੱਜ ਪੰਜਾਬ ਦਾ ਨੌਜਵਾਨ ਨਿਰਾਸ਼ ਹੈ, ਕਿਸਾਨ ਦੁਖੀ ਹੈ ਅਤੇ ਆਮ ਆਦਮੀ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਿਹਾ ਹੈ।
ਸਲੇਮਪੁਰ ਸੇਖਾਂ ਤੋਂ ਬੀਬੀ ਬਿਮਲ ਕੌਰ , ਬੀਬੀ ਸਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਭਜਨ ਕੌਰ, ਬੀਬੀ ਸੀਮਾ ਕੌਰ, ਬੀਬੀ ਕੈਲਾਸ਼ ਕੌਰ, ਬੀਬੀ ਮਲਕੀਤ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸਰਬਜੀਤ ਕੌਰ, ਸ. ਡਿਪਟੀ ਸਿੰਘ. ਸ. ਭਜਨ ਸਿੰਘ. ਸ. ਲਾਲ ਸਿੰਘ, ਸ. ਚੰਨ ਸਿੰਘ, ਸ. ਜਸਮੇਰ ਸਿੰਘ,ਸ. ਨਿਹਾਲ ਸਿੰਘ,ਸ. ਬਚਿੱਤਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਜੱਜ ਸਿੰਘ, ਸ. ਹਜੂਰ ਸਿੰਘ, ਸ. ਗੁਰਦੇਵ ਸਿੰਘ, ਸ. ਜਗਤਾਰ ਸਿੰਘ, ਸ. ਗੁਰਤੇਜ ਸਿੰਘ, ਸ. ਅਮਨ ਸਿੰਘ, ਸ. ਕਸ਼ਮੀਰ ਸਿੰਘ, ਸ. ਸ਼ੇਰ ਸਿੰਘ, ਸ. ਕਿਸ਼ਨ ਸਿੰਘ, ਸ. ਮੱਖਣ ਸਿੰਘ, ਸ. ਗੁਰਦਿੱਤ ਸਿੰਘ, ਸ. ਜਗਵਿੰਦਰ ਸਿੰਘ ਜੱਗੀ, ਡਾਹਰੀਆ ਤੋਂ ਬੀਬੀ ਸੋਮ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਪਰਵੀਨ ਕੌਰ, ਬੀਬੀ ਵੀਨਾ ਕੌਰ, ਬੀਬੀ ਜਸਵੀਰ ਕੌਰ ਸ਼ਾਮਲ ਹੋਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਸੋਚ, ਪੰਥਕ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਕੀਤੀ ਜਾ ਰਹੀ ਨਿਰੰਤਰ ਲੜਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆ ਸਕਦਾ ਹੈ।
ਇਸ ਦੌਰਾਨ ਸ. ਬਲਵਿੰਦਰ ਸਿੰਘ, ਸ. ਗੁਲਜ਼ਾਰ ਸਿੰਘ, ਸ. ਜਗਤਾਰ ਸਿੰਘ ਜੱਗੀ ਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਸਿੰਦਰ ਕੌਰ ਆਦਿ ਵੀ ਹਾਜ਼ਰ ਸਨ।
