ਵਿਛੜੇ ਪ੍ਰੀਵਾਰਾਂ ਦਾ ਇਤਿਹਾਸ
ਲਾਹੌਰ ਦੇ ਕੇਂਦਰੀ ਰੇਲਵੇ ਸਟੇਸ਼ਨ ਦੇ ਬਿਲਕੁਲ ਨਾਲ ਸਥਿਤ ਗੁਰਦੁਆਰਾ ਸਿੰਘ ਸਿੰਘਣੀਆਂ ਵਿੱਚ ਮੈਂ ਠਹਿਿਰਆ ਹੋਇਆ ਸਾਂ। ਗੁਰਦੁਆਰੇ ਦੀ ਬਹੁਤ ਖੂਬਸੂਰਤ ਇਮਾਰਤ ਵਿਚ ਇਕ ਗੈਸਟ ਹਾਊਸ ਬਣਿਆ ਹੋਇਆ ਹੈ ਜਿਸ ਨੂੰ ਵਿਦੇਸ਼ੀ ਸਿੱਖਾਂ ਖ਼ਾਸ ਕਰਕੇ ਇੰਗਲੈਂਡ ਦੇ ਸਿੱਖਾਂ ਨੇ ਯਾਤਰੀਆਂ ਲਈ ਬਣਵਾਇਆ ਹੈ। ਦੱਸਿਆ ਜਾਂਦਾ ਹੈ ਕਿ ਇਸ ਇਤਿਹਾਸਿਕ ਜਗ੍ਹਾ ਨੂੰ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਇੱਕ ਮੁਕੱਦਮੇਂ ਵਿੱਚ ਆਪਣਾ ਹੱਕ ਜਤਾ ਕੇ ਲਿਆ ਸੀ। ਉਸ ਸਮੇਂ ਮੇਰੇ ਨਾਲ ਅੰਮ੍ਰਿਤਸਰ ਤੋਂ ਹੀ ਦੋ ਹੋਰ ਪ੍ਰੀਵਾਰ ਵੀ ਇਸ ਗੁਰਦੁਆਰੇ ਵਿੱਚ ਠਹਿਰੇ ਹੋਏ ਸਨ। ਸਾਡੇ ਕੋਲ ਵਾਪਸੀ ਤੇ ਆਉਣ ਲਈ ਸਿਰਫ਼ ਇੱਕ ਰੇਲ ਗੱਡੀ ਦਾ ਹੀ ਸਾਧਨ ਸੀ। ਅਸੀਂ ਵਾਹਗੇ ਤੋਂ ਪੈਦਲ ਆ ਕੇ ਬਾਰਡਰ ਪਾਰ ਨਹੀਂ ਸਾਂ ਕਰ ਸਕਦੇ ਕਿਉਂ ਜੋ ਪੈਦਨ ਲੰਘਣ ਲਈ ਇੱਕ ਵੱਖਰੀ ਇਜਾਜਤ ਚਾਹੀਦੀ ਸੀ ਜੋ ਸਾਡੇ ਕੋਲ ਨਹੀਂ ਸੀ। ਅੱਜ ਤੋਂ ਬਾਅਦ ਜਦ ਫਿਰ ਗੱਡੀ ਆਉਣੀ ਤੇ ਜਾਣੀ ਸੀ ਉਸ ਦਿਨ ਤੱਕ ਸਾਡਾ ਵੀਜ਼ਾ ਖ਼ਤਮ ਹੋ ਜਾਣਾ ਸੀ, ਜਿਸ ਕਰਕੇ ਸਾਨੂੰ ਹੋਰ ਉਲਝਨਾਂ ਵਿੱਚੋਂ ਲੰਘਣਾ ਪੈਣਾ ਸੀ। ਇਸ ਲਈ ਜਿਸ ਦਿਨ ਸਵੇਰੇ ਮੈਂ ਵਾਪਿਸ ਅੰਮ੍ਰਿਤਸਰ ਆਉਣਾ ਸੀ ਮੈਂ ਰਾਤ ਨੂੰ ਹੀ ਇਸ ਬਾਰੇ ਬਹੁਤ ਸੁਚੇਤ ਸਾਂ ਕਿ ਗੱਡੀ ਨਾ ਲੰਘ ਜਾਵੇ। ਸ਼ਾਮ ਨੂੰ ਮੇਰੇ ਕੋਲ ਇੱਕ ਵਿਅਕਤੀ ਆਇਆ ਜੋ ਅੰਮ੍ਰਿਤਸਰ ਯੂਨੀਵਰਸਿਟੀ ਦੀ ਕਿਸੇ ਪ੍ਰੋਫ਼ੈਸਰ ਔਰਤ ਦਾ ਵਾਕਫ਼ ਸੀ ਅਤੇ ਉਸ ਨੇ ਮੈਨੂੰ ਦੋ ਵੱਡੇ-ਵੱਡੇ ਪੈਕਟ ਦਿੱਤੇ ਜਿੰਨਾਂ ਵਿੱਚੋਂ ਇੱਕ ਉਸ ਪ੍ਰੋਫੈਸਰ ਨੂੰ ਦੇਣਾ ਸੀ ਅਤੇ ਇੱਕ ਮੇਰੇ ਲਈ ਸੀ। ਜਦੋਂ ਉਸ ਨੇ ਇਹ ਦੱਸਿਆ ਕਿ ਇੱਕ ਦੋ ਕੇਕ ਹਨ ਤਾਂ ਮੈਨੂੰ ਆਪਣੀ ਪੜ੍ਹੀ ਲਿਖੀ ਜਮਾਤ ਦੀ ਸਿਆਣਪ, ਜਿੰਦਾਦਿਲੀ ਅਤੇ ਵਾਹਗੇ ਵਾਲੀ ਲਕੀਰ ਨੂੰ ਪਾਰ ਕਰਨ ਲਈ ਸਮਾਨ ਦੀ ਚੋਣ ਸਬੰਧੀ ਸੋਚ ਤੇ ਕਈ ਸ਼ੰਕੇ ਪੈਦਾ ਹੋਏ। ਉਹ ਦੋਵੇਂ ਕੇਕ ਮੈਂ ਰੱਖ ਤਾਂ ਲਏ ਪਰ ਬਾਅਦ ਵਿੱਚ ਰੇਲਵੇ ਸਟੇਸ਼ਨ ’ਤੇ ਪਹੁੰਚਣ ਤੱਕ ਕਈ ਵਾਰ ਉਹਨਾਂ ਨੂੰ ਨਾਲ ਲਿਆਉਣ ਜਾਂ ਉਥੇ ਛੱਡ ਆਉਣ ਦੀ ਦੁਚਿਤੀ ਵਿੱਚ ਰਿਹਾ ਕਿਉਂ ਜੋ ਜਿੰਨਾਂ ਅਕਾਰ ਮੇਰੇ ਬਰੀਫਕੇਸ ਦਾ ਸੀ ਉਨ੍ਹਾਂ ਹੀ ਇੰਨਾਂ ਦੋ ਕੇਕਾਂ ਦਾ ਸੀ, ਜਿਸ ਨੂੰ ਉਹ ਅੰਮ੍ਰਿਤਸਰ ਦੇ ਪ੍ਰੋਫ਼ੈਸਰ ਲਈ ਤੋਹਫ਼ੇ ਦੇ ਤੌਰ ’ਤੇ ਭੇਜ ਰਿਹਾ ਸੀ।
ਮੈਂ ਸਵੇਰੇ ਪੈਦਨ ਹੀ ਸਟੇਸ਼ਨ ’ਤੇ ਪਹੁੰਚ ਗਿਆ ਅਤੇ ਅਟਾਰੀ ਦੀ ਟਿਕਟ ਲੈ ਕੇ ਸੱਜੇ ਹੱਥ ਵਾਲੇ ਪਲੇਟਫਾਰਮ ਵੱਲ ਆ ਗਿਆ। ਅਜੇ ਬਹੁਤ ਹੀ ਥੋੜੇ ਜਿਹੇ ਲੋਕ ਆਏ ਸਨ। ਗੱਡੀ ਪਲੇਟਫਾਰਮ ’ਤੇ ਲੱਗੀ ਹੋਈ ਸੀ, ਮੈਂ ਆਪਣਾ ਸਮਾਨ ਗੱਡੀ ਦੀ ਸੀਟ ’ਤੇ ਰੱਖ ਕੇ ਪਲੇਟਫਾਰਮ ਦੀ ਰੌਣਕ ਅਤੇ ਜਾਣ ਵਾਲੇ ਵਿਅਕਤੀਆਂ ਵੱਲ ਵੇਖਣ ਲਈ ਬਾਹਰ ਆ ਕੇ ਖੜ੍ਹਾ ਹੋ ਗਿਆ। ਕੁਝ ਚਿਰ ਬਾਅਦ ਹੀ ਮੇਰੇ ਨਾਲ ਗੁਰਦੁਆਰੇ ਵਿੱਚ ਰਹਿ ਰਿਹਾ ਪਰਿਵਾਰ ਵੀ ਆ ਕੇ ਇੱਕ ਡੱਬੇ ਵਿੱਚ ਵੜ ਗਿਆ। ਜ਼ਿਆਦਾਤਰ ਯਾਤਰੀ ਪਾਕਿਸਤਾਨ ਤੋਂ ਭਾਰਤ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸਨ ਜਾਂ, ਪਹਿਲਾਂ ਭਾਰਤ ਤੋਂ ਪਾਕਿਸਤਾਨ ਵਿੱਚ ਰਹਿ ਰਹੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਵਾਲੇ ਜਾਪਦੇ ਸਨ, ਜੋ ਉਨ੍ਹਾਂ ਦੇ ਪਹਿਰਾਵੇ ਅਤੇ ਗੱਲਬਾਤ ਤੋਂ ਲੱਗ ਰਿਹਾ ਸੀ। ਹੌਲੀ-ਹੌਲੀ ਸਟੇਸ਼ਨ ’ਤੇ ਕਾਫ਼ੀ ਭੀੜ ਹੋ ਰਹੀ ਸੀ। ਪਰ ਹਰ ਇੱਕ ਜਾਣ ਵਾਲੇ ਦੇ ਨਾਲ ਤਕਰੀਬਨ ਉਨੇ ਹੀ ਉਹਨਾਂ ਨੂੰ ਰੁਖਸਤ ਕਰਨ ਵਾਲੇ ਜਾਪਦੇ ਸਨ।
ਫਿਰ ਇੱਕ ਵੱਡਾ ਗਰੁੱਪ ਜਿਸ ਵਿੱਚ ਔਰਤਾਂ, ਮਰਦ ਅਤੇ ਬੱਚੇ ਸਨ, ਉਹਨਾਂ ਨੇ ਬੜੇ ਸਧਾਰਣ ਜਿਹੇ ਕੱਪੜੇ ਪਾਏ ਹੋਏ ਸਨ, ਇਕੱਠੇ ਹੀ ਆ ਰਹੇ ਸਨ ਅਤੇ ਉਹਨਾਂ ਦੇ ਵਿੱਚ ਇੱਕ ਸਿੱਖ ਸਰਦਾਰ, ਕੋਈ 6 ਕੁ ਫੁੱਟ ਉਚਾਈ ਅਤੇ ਕਾਫ਼ੀ ਚੰਗੀ ਸਿਹਤ ਵਾਲਾ ਕੋਈ 70 ਕੁ ਸਾਲ ਦੀ ਉਮਰ, ਹੱਥ ਵਿੱਚ ਇੱਕ ਕੱਪੜੇ ਦਾ ਵੱਡਾ ਸਾਰਾ ਥੈਲਾ ਲੈ ਕੇ ਆ ਰਿਹਾ ਸੀ।
ਉਹਨਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੇਰੇ ਕੋਲ ਆ ਕੇ ਮੈਨੂੰ ਜੱਫੀ ਪਾ ਲਈ ਅਤੇ ਬੜੀ ਅਪਣੱਤ ਨਾਲ ਕਹਿਣ ਲੱਗੀ, “ਇਸ ਆਪਣੇ ਵੀਰ ਨੂੰ ਵੀ ਨਾਲ ਲੈ ਜਾ, ਰਸਤੇ ਵਿੱਚ ਇਸ ਦਾ ਖ਼ਿਆਲ ਰੱਖੀਂ।” “ਉਸਦੇ ਕਹਿਣ ਦਾ ਢੰਗ ਇਸ ਤਰ੍ਹਾਂ ਸੀ ਜਿਵੇਂ ਉਹ ਮੈਨੂੰ ਸਦੀਆਂ ਤੋਂ ਜਾਣਦੀ ਹੋਵੇ ਪਰ ਮੈਂ ਅਜੇ ਉਸ ਵਕਤ ਤੱਕ ਉਹਨਾਂ ਬਾਰੇ ਕੁਝ ਵੀ ਨਹੀਂ ਸਾਂ ਸਮਝ ਸਕਿਆ। ਇਸ ਦੇ ਨਾਲ ਉਹਨਾਂ ਰੁਖਸਤ ਕਰਨ ਵਾਲਿਆਂ ਵਿੱਚੋਂ ਮਰਦਾਂ ਅਤੇ ਲੜਕਿਆਂ ਨੇ ਮੇਰੇ ਨਾਲ ਹੱਥ ਮਿਲਾਏ ਅਤੇ ਉਹ ਸਿੱਖ ਸਰਦਾਰ ਵੀ ਆ ਕੇ ਮਿਿਲਆ।
“ਕਿਥੇ ਜਾਣਾ ਹੈ ਤੁਸਾਂ?” “ਅੰਮ੍ਰਿਤਸਰ”। ਮੈਂ ਜਵਾਬ ਦਿੱਤਾ ਅਤੇ ਨਾਲ ਹੀ ਬੜੀ ਉਤਸੁਕਤਾ ਨਾਲ ਪੁੱਛਣ ਲੱਗ ਪਿਆ ਕਿ ਤੁਸੀਂ ਕਦੋਂ ਆਏ ਸੀ? ਕਿਥੋਂ ਆਏ ਅਤੇ ਇਹ ਸਭ ਲੋਕ ਕੌਣ ਹਨ?
“ਮੈਂ ਮੋਗੇ ਦੇ ਲਾਗੇ ਇੱਕ ਪਿੰਡ ਤੋਂ ਹਾਂ, ਇਹ ਮੇਰੀ ਭੂਆ ਅਤੇ ਉਹ ਦੋਵੇਂ ਮੇਰੀਆਂ ਸਕੀਆਂ ਭੈਣਾਂ ਹਨ। ਉਹ ਮੇਰਾ ਭਣਵਈਆ ਹੈ, ਇਹ ਲੜਕੇ ਮੇਰੇ ਭਣੇਵੇ ਹਨ, ਇਹ ਮੇਰੀਆਂ ਭੈਣਾਂ ਹਨ, ਇਹ ਮੇਰੀਆਂ ਭਣੇਵੀਆਂ ਹਨ ਅਤੇ ਇਹ ਮੇਰੀ ਭਣੇਵੀ ਦਾ ਪਤੀ ਹੈ ਅਤੇ ਉਹ ਦੂਰ ਖੜ੍ਹੇ ਮੇਰੀ ਭੂਆ ਦੇ ਜਵਾਈ, ਮੇਰੇ ਭਣਵਈਏ ਹਨ।”
ਇੰਨੇ ਨੂੰ ਉਹ ਦੂਰ ਖੜੋਤੇ ਉਸ ਦੀ ਭੂਆ ਦੇ ਜਵਾਈ ਵੀ ਮੇਰੇ ਕੋਲ ਆ ਗਏ ਅਤੇ ਮੈਨੂੰ ਮਿਲੇ। ਪਰ ਮੈਨੂੰ ਇਹ ਸਭ ਕੁਝ ਜਾਨਣ ਦੀ ਉਤਸੁਕਤਾ ਵਧਦੀ ਗਈ। ਪਰ ਮੈਂ ਉਹ ਸਮਾਂ ਅਜੇ ਯੋਗ ਨਾ ਸਮਝਿਆ। ਪਰ ਮੈਨੂੰ ਇੰਨੀ ਕੁ ਸਮਝ ਤਾਂ ਲੱਗ ਗਈ ਸੀ ਕਿ ਇਹ ਇਕ ਵਿਛੜਿਆ ਪਰਿਵਾਰ ਹੈ। ਫਿਰ ਦਲੀਪ ਸਿੰਘ ਆਪ ਹੀ ਦੱਸਣ <
