Uncategorizedਟਾਪਪੰਜਾਬ

*ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਅੱਜ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਵਿੱਚ ਫੇਲ੍ਹ ਨਜ਼ਰ ਆ ਰਹੀ ਹੈ: ਸਿੱਧੂ*

ਮੋਹਾਲੀ-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜੀ ਨੇ ਸੈਕਟਰ-70, ਮੋਹਾਲੀ ਦੇ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸਿੱਧੂ ਜੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।

ਇਸ ਦੌਰਾਨ ਸਿੱਧੂ ਜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ।

ਸਿੱਧੂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਪੂਰਾ ਧਿਆਨ ਨਹੀਂ ਦੇ ਰਹੇ। ਇਲਾਕੇ ਵਿੱਚ ਸੜਕਾਂ ਦੀ ਖਰਾਬ ਹਾਲਤ, ਗੰਦੇ ਪਾਣੀ ਦੀ ਸਮੱਸਿਆ ਅਤੇ ਹੋਰ ਕਈ ਮੁੱਦੇ ਲੰਮੇ ਸਮੇਂ ਤੋਂ ਜਿਉਂ ਦੇ ਤਿਉਂ ਪਏ ਹਨ, ਪਰ ਉਨ੍ਹਾਂ ਦੇ ਹੱਲ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਡੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ। ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਨਾਲ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ, ਪਰ ਹਕੀਕਤ ਵਿੱਚ ਲੋਕ ਅੱਜ ਵੀ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਸਿੱਧੂ ਜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਉਠਾਉਂਦੀ ਰਹੇਗੀ।

ਸਿੱਧੂ ਜੀ ਨੇ ਇਹ ਵੀ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਮੋਹਾਲੀ ਦੇ ਵਿਕਾਸ ਲਈ ਕੋਈ ਵੱਡਾ ਕੰਮ ਕਰਨ ਵਿੱਚ ਅਸਫਲ ਰਹੀ ਹੈ। ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ, ਪਰ ਅਫ਼ਸੋਸ ਦੀ ਗੱਲ ਹੈ ਕਿ ਜ਼ਮੀਨੀ ਪੱਧਰ ‘ਤੇ ਕੋਈ ਵੱਡਾ ਬਦਲਾਅ ਨਹੀਂ ਦਿੱਖ ਰਿਹਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਮੋਹਾਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਵਿੱਚ ਮੈਡੀਕਲ ਕਾਲਜ ਲਿਆਉਣਾ ਇੱਕ ਵੱਡੀ ਉਪਲਬਧੀ ਸੀ। ਕਾਂਗਰਸ ਨੇ ਹਮੇਸ਼ਾ ਮੋਹਾਲੀ ਦੇ ਸਮੁੱਚੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਨੇ ਦੋਹਰਾਇਆ ਕਿ ਕਾਂਗਰਸ ਪਾਰਟੀ ਦਾ ਮੂਲ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਤਿੰਦਰ ਸਿੰਘ ਸੋਢੀ, ਦੁਲੀਪ ਸਿੰਘ, ਸੁਖਦੇਵ ਸਿੰਘ ਪ੍ਰਧਾਨ, ਸਤਪਾਲ ਸ਼ਰਮਾ ਸਾਬਕਾ ਪ੍ਰਧਾਨ ਆਫ਼ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

12 ਮਾਰਚ 2026, ਮੋਹਾਲੀ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜੀ ਨੇ ਸੈਕਟਰ-70, ਮੋਹਾਲੀ ਦੇ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸਿੱਧੂ ਜੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।

ਇਸ ਦੌਰਾਨ ਸਿੱਧੂ ਜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੇਗੀ।

ਸਿੱਧੂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਪੂਰਾ ਧਿਆਨ ਨਹੀਂ ਦੇ ਰਹੇ। ਇਲਾਕੇ ਵਿੱਚ ਸੜਕਾਂ ਦੀ ਖਰਾਬ ਹਾਲਤ, ਗੰਦੇ ਪਾਣੀ ਦੀ ਸਮੱਸਿਆ ਅਤੇ ਹੋਰ ਕਈ ਮੁੱਦੇ ਲੰਮੇ ਸਮੇਂ ਤੋਂ ਜਿਉਂ ਦੇ ਤਿਉਂ ਪਏ ਹਨ, ਪਰ ਉਨ੍ਹਾਂ ਦੇ ਹੱਲ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਡੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ। ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਨਾਲ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ, ਪਰ ਹਕੀਕਤ ਵਿੱਚ ਲੋਕ ਅੱਜ ਵੀ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ। ਸਿੱਧੂ ਜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਉਠਾਉਂਦੀ ਰਹੇਗੀ।

ਸਿੱਧੂ ਜੀ ਨੇ ਇਹ ਵੀ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਮੋਹਾਲੀ ਦੇ ਵਿਕਾਸ ਲਈ ਕੋਈ ਵੱਡਾ ਕੰਮ ਕਰਨ ਵਿੱਚ ਅਸਫਲ ਰਹੀ ਹੈ। ਲੋਕਾਂ ਨੂੰ ਉਮੀਦ ਸੀ ਕਿ ਨਵੀਂ ਸਰਕਾਰ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ, ਪਰ ਅਫ਼ਸੋਸ ਦੀ ਗੱਲ ਹੈ ਕਿ ਜ਼ਮੀਨੀ ਪੱਧਰ ‘ਤੇ ਕੋਈ ਵੱਡਾ ਬਦਲਾਅ ਨਹੀਂ ਦਿੱਖ ਰਿਹਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਮੋਹਾਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਕਾਰਜ ਹੋਏ ਸਨ, ਜਿਨ੍ਹਾਂ ਵਿੱਚ ਮੈਡੀਕਲ ਕਾਲਜ ਲਿਆਉਣਾ ਇੱਕ ਵੱਡੀ ਉਪਲਬਧੀ ਸੀ। ਕਾਂਗਰਸ ਨੇ ਹਮੇਸ਼ਾ ਮੋਹਾਲੀ ਦੇ ਸਮੁੱਚੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ।

ਉਨ੍ਹਾਂ ਨੇ ਦੋਹਰਾਇਆ ਕਿ ਕਾਂਗਰਸ ਪਾਰਟੀ ਦਾ ਮੂਲ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਤਿੰਦਰ ਸਿੰਘ ਸੋਢੀ, ਦੁਲੀਪ ਸਿੰਘ, ਸੁਖਦੇਵ ਸਿੰਘ ਪ੍ਰਧਾਨ, ਸਤਪਾਲ ਸ਼ਰਮਾ ਸਾਬਕਾ ਪ੍ਰਧਾਨ ਆਫ਼ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *