ਟਾਪਦੇਸ਼-ਵਿਦੇਸ਼

ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ ਵਿਖੇ ਸਨਮਾਨ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋ ਰਹੀਆਂ 23ਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਆਏ ਅਰਜਨ ਐਵਾਰਡੀ ਤੇ ਏਸ਼ੀਅਨ ਗੋਲਡ ਮੈਡਲਿਸਟ ਸ਼ਾਟਪੁਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਅਤੇ ਭਾਰਤ ਦੇ ਸਭ ਤੋਂ ਤੇਜ ਦੌੜਾਕ ਗੁਰਿੰਦਰਵੀਰ ਸਿੰਘ ਅੱਜ ਗਲਾਸਗੋ ਦੇ ਐਲਬਰਟ ਡਰਾਈਵ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਭਾਈਚਾਰੇ ਦੇ ਲੋਕਾਂ ਵੱਲੋਂ ਉਹਨਾਂ ਦਾ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਜੁਗਨੀ ਰੈਸਟੋਰੈਂਟ ਦੇ ਮਾਲਕ ਗੈਰੀ ਸੋਹਲ ਅਤੇ ਅਥਲਾਟਿਕ ਕੋਚ ਗੈਰੀ ਦੇ ਉੱਦਮ ਸਦਕਾ ਇਸ ਫੇਰੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਦੋਵੇਂ ਖਿਡਾਰੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੂੰ ਨਤਮਸਤਕ ਹੋਏ। ਇਸ ਉਪਰੰਤ ਦਲਜੀਤ ਸਿੰਘ ਦਿਲਬਰ ਨੇ ਬੋਲਦਿਆਂ ਉਹਨਾਂ ਨੂੰ ਜੀ ਆਇਆਂ ਕਿਹਾ ਅਤੇ ਦੋਵੇਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਮੱਖਣ ਸਿੰਘ ਦੀ ਅਗਵਾਈ ਵਿੱਚ ਦੋਵੇਂ ਖਿਡਾਰੀਆਂ ਨੂੰ ਸਿਿਰੋਪਓ ਸਾਹਿਬ ਦੀ ਬਖਸ਼ਿਸ਼ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇਜਿੰਦਰਪਾਲ ਸਿੰਘ ਤੂਰ ਅਤੇ ਗੁਰਿੰਦਰਵੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਜਿਹਨਾਂ ਨੂੰ ਭਾਈਚਾਰੇ ਦੇ ਲੋਕਾਂ ਵੱਲੋਂ ਇੰਨਾ ਪਿਆਰ ਮਿਲਿਆ। ਉਹਨਾਂ ਗਲਾਾਸਗੋੋ ਦੀ ਸੰਗਤ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਖਿਡਾਰੀ ਵਜੋਂ ਇੰਨਾ ਮਾਨ ਸਨਮਾਨ ਦੇਣਾ ਸੰਗਤ ਦੇ ਵਡੱਪਣ ਦੀ ਨਿਸ਼ਾਨੀ ਹੈ। ਭਾਈਚਾਰੇ ਦੀ ਨਵੀਂ ਪੀੜੀ ਨੂੰ ਸੰਦੇਸ਼ ਦਿੰਦਿਆਂ ਉਹਨਾਂ ਕਿਹਾ ਕਿ ਉਹ ਖੇਡਾਂ ਦੇ ਲੜ ਲੱਗਣ, ਇਸ ਦੇ ਨਾਲ ਜਿੱਥੇ ਉਹ ਇੱਕ ਚੰਗੇ ਨਾਗਰਿਕ ਬਣ ਸਕਦੇ ਹਨ ਉੱਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਵੀ ਛੁਟਕਾਰਾ ਪਵੇਗਾ।

Leave a Reply

Your email address will not be published. Required fields are marked *

Share via
Copy link